ਡੇਰਾ ਬਾਬਾ ਨਾਨਕ, 31 ਜਨਵਰੀ 2023 – ਭਾਰਤ-ਪਾਕਿ ਸਰਹੱਦ ‘ਤੇ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਬੀਐਸਐਫ ਦੀ 58 ਬਟਾਲੀਅਨ ਦੇ ਜਵਾਨਾਂ ਨੇ ਭਾਰਤੀ ਖੇਤਰ ਵਿੱਚ ਦਾਖਲ ਹੋਣ ਵਾਲੇ ਪਾਕਿਸਤਾਨੀ ਡਰੋਨਾਂ ‘ਤੇ ਗੋਲੀਬਾਰੀ ਕੀਤੀ ਅਤੇ ਰੌਸ਼ਨੀ ਬੰਬ ਦਾਗੇ। ਜਿਸ ਤੋਂ ਬਾਅਦ ਡਰੋਨ ਵਾਪਸ ਪਰਤ ਗਿਆ। ਇਸੇ ਤਰ੍ਹਾਂ ਬੀਐਸਐਫ ਜਵਾਨਾਂ ਵੱਲੋਂ ਪੰਜਾਬ ਪੁਲਿਸ ਦੀ ਮਦਦ ਨਾਲ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐਸਐਫ ਦੀ 58 ਬਟਾਲੀਅਨ ਦੀ ਬੀਓਪੀ ਆਂਧਿਆਨ ਸੈਕਟਰ ਗੁਰਦਾਸਪੁਰ ਵਿੱਚ ਸੋਮਵਾਰ ਰਾਤ ਨੂੰ ਦੋ ਵਾਰ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਦਾਖ਼ਲ ਹੁੰਦੇ ਦੇਖਿਆ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ 14 ਗੋਲੀਆਂ ਚਲਾਈਆਂ ਜਦਕਿ ਰੌਸ਼ਨੀ ਬੰਬ ਵੀ ਦਾਗੇ ਗਏ। ਇਸ ਤੋਂ ਬਾਅਦ ਪਾਕਿਸਤਾਨੀ ਡਰੋਨ ਵਾਪਸ ਪਰਤ ਗਿਆ। ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।