- ਤਲਾਸ਼ੀ ਲੈਣ ‘ਤੇ ਕੁਝ ਨਹੀਂ ਮਿਲਿਆ
- ਬੀਐਸਐਫ ਨੇ ਨੌਜਵਾਨ ਨੂੰ ਕੀਤਾ ਪੁਲਿਸ ਹਵਾਲੇ
ਅੰਮ੍ਰਿਤਸਰ, 16 ਸਤੰਬਰ 2023 – ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਰਾਹੀਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਦੀ ਪਛਾਣ ਅਲੀ ਰਜ਼ਾ ਵਾਸੀ ਫੈਸਲਾਬਾਦ ਪਾਕਿਸਤਾਨ ਵਜੋਂ ਹੋਈ ਹੈ। ਉਹ ਸਰਹੱਦੀ ਪਿੰਡ ਧਨੋਏ ਖੁਰਦ ਵਿੱਚ ਸਥਿਤ ਕੰਡਿਆਲੀ ਤਾਰ ਕੋਲ ਪਹੁੰਚ ਗਿਆ ਸੀ ਪਰ ਜਵਾਨਾਂ ਨੇ ਚੌਕਸ ਹੋ ਕੇ ਉਸ ਨੂੰ ਫੜ ਲਿਆ। ਹਾਲਾਂਕਿ ਚੈਕਿੰਗ ਦੌਰਾਨ ਨੌਜਵਾਨ ਕੋਲੋਂ ਕੋਈ ਵੀ ਸ਼ੱਕੀ ਵਸਤੂ ਜਾਂ ਸਮਾਨ ਨਹੀਂ ਮਿਲਿਆ। ਫਿਲਹਾਲ ਨੌਜਵਾਨ ਨੂੰ ਥਾਣਾ ਘਰਿੰਡਾ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਘਰਿੰਡਾ ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਪਾਕਿਸਤਾਨੀ ਨਾਗਰਿਕ ਨੂੰ ਭਾਰਤੀ ਸਰਹੱਦ ਵਿੱਚ ਘੁੰਮਦਾ ਦੇਖ ਕੇ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਲਲਕਾਰਿਆ ਅਤੇ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਤੋਂ ਬਾਅਦ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਘੁਸਪੈਠੀਏ ਨੂੰ ਸਰਹੱਦੀ ਪਿੰਡ ਧਰੋਏ ਖੁਰਦ ਤੋਂ ਫੜਿਆ ਗਿਆ ਹੈ। ਉਹ ਭਾਰਤੀ ਸਰਹੱਦ ‘ਤੇ ਲਗਾਈ ਗਈ ਕੰਡਿਆਲੀ ਤਾਰ ਦੇ ਨੇੜੇ ਪਹੁੰਚ ਗਿਆ ਸੀ। ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਫੈਸਲਾਬਾਦ ਦੇ ਰਹਿਣ ਵਾਲੇ ਅਲੀ ਰਾਜਾ ਵਜੋਂ ਹੋਈ ਹੈ।
ਤਲਾਸ਼ੀ ਦੌਰਾਨ ਫੜੇ ਗਏ ਘੁਸਪੈਠੀਏ ਕੋਲੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਥਾਣਾ ਘਰਿੰਡਾ ਦੀ ਪੁਲਸ ਨੇ ਵਿਦੇਸ਼ੀ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।