ਪੰਜਾਬ ਯੂਨਵਰਸਿਟੀ ਦੇ ਇਲੈਕਸ਼ਨ ਦੀ ਤਰੀਕ ਦਾ ਐਲਾਨ, 6 ਸਤੰਬਰ ਨੂੰ ਹੋਣਗੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ

  • 1 ਸਤੰਬਰ ਤੱਕ ਵਿਦਿਆਰਥੀ ਭਰ ਸਕਣਗੇ ਨਾਮਜ਼ਦਗੀ,
  • 29 ਅਗਸਤ ਸ਼ਾਮ 4 ਵਜੇ ਹੋਵੇਗੀ ਆਲ ਪਾਰਟੀ ਮੀਟਿੰਗ,
  • 31 ਅਗਸਤ ਸ਼ਾਮ ਨੂੰ ਅੰਤਿਮ ਸੂਚੀ ਪ੍ਰਦਰਸ਼ਿਤ ਕੀਤੀ ਜਾਵੇਗੀ

ਚੰਡੀਗੜ੍ਹ, 26 ਅਗਸਤ 2023 – ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ 11 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 6 ਸਤੰਬਰ ਨੂੰ ਹੋਣੀਆਂ ਹਨ। ਇਸ ਦੇ ਲਈ ਯੂਨੀਵਰਸਿਟੀ ਪ੍ਰਸ਼ਾਸਨ ਨੇ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਕਰਕੇ ਪੂਰਾ ਵੇਰਵਾ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। 1 ਸਤੰਬਰ ਤੱਕ ਵਿਦਿਆਰਥੀ ਨਾਮਜ਼ਦਗੀ ਭਰ ਸਕਣਗੇ ਅਤੇ 29 ਅਗਸਤ ਸ਼ਾਮ 4 ਵਜੇ ਆਲ ਪਾਰਟੀ ਮੀਟਿੰਗ ਹੋਵੇਗੀ। ਉਸ ਤੋਂ ਬਾਅਦ 31 ਅਗਸਤ ਸ਼ਾਮ ਨੂੰ ਅੰਤਿਮ ਸੂਚੀ ਪ੍ਰਦਰਸ਼ਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਚੋਣ ਜਾਬਤਾ ਅੱਜ ਤੋਂ ਲਾਗੂ ਹੋ ਗਿਆ ਹੈ।

ਸਾਰੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਹੁਣ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਜਥੇਬੰਦੀਆਂ ਆਪਣੀ ਮੁਹਿੰਮ ਤੇਜ਼ ਕਰ ਦੇਣਗੀਆਂ।

ਪੰਜਾਬ ਯੂਨੀਵਰਸਿਟੀ ਵਿੱਚ ਇਸ ਵੇਲੇ 16 ਹਜ਼ਾਰ ਦੇ ਕਰੀਬ ਵਿਦਿਆਰਥੀ ਹਨ। ਇਸ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ 11 ਕਾਲਜਾਂ ਵਿੱਚ 50 ਹਜ਼ਾਰ ਵਿਦਿਆਰਥੀ ਪੜ੍ਹ ਰਹੇ ਹਨ। ਇਸ ਵਾਰ 66 ਹਜ਼ਾਰ ਦੇ ਕਰੀਬ ਵਿਦਿਆਰਥੀ ਇਸ ਚੋਣ ਵਿੱਚ ਹਿੱਸਾ ਲੈਣਗੇ। ਯੂਨੀਵਰਸਿਟੀ ਦੇ ਅੰਦਰ ਪ੍ਰਧਾਨ ਦੇ ਅਹੁਦੇ ਲਈ ਕਰੀਬ 7 ਵਿਅਕਤੀਆਂ ਵਿਚਕਾਰ ਮੁਕਾਬਲਾ ਹੋ ਸਕਦਾ ਹੈ। ਇਸ ਸਮੇਂ ਯੂਨੀਵਰਸਿਟੀ ਦੇ ਅੰਦਰ ਕਾਂਗਰਸ ਦੀ ਐਨਐਸਯੂਆਈ, ਭਾਜਪਾ ਦੀ ਏਬੀਵੀਪੀ, ਅਕਾਲੀ ਦਲ ਦੀ ਐਸਓਆਈ ਅਤੇ ਆਮ ਆਦਮੀ ਪਾਰਟੀ ਦੀ ਸੀਵਾਈਐਸਐਸ ਸਰਗਰਮ ਹਨ। ਇਸ ਤੋਂ ਇਲਾਵਾ SFS, INSO, SOPU, PUSU, PSU ਲਲਕਾਰ, HPSU ਵੀ ਚੋਣ ਮੈਦਾਨ ਵਿੱਚ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬਲੂ ਪ੍ਰਿੰਟ ਤਿਆਰ – ਡਾ. ਬਲਬੀਰ ਸਿੰਘ

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ