ਪਪਲਪ੍ਰੀਤ ਸਿੰਘ ਨੂੰ ਅੱਜ ਡਿਬਰੂਗੜ੍ਹ ਦੀ ਜੇਲ੍ਹ ਲੈ ਕੇ ਗ਼ਈ ਪੰਜਾਬ ਪੁਲਿਸ

ਅੰਮ੍ਰਿਤਸਰ, 11 ਅਪ੍ਰੈਲ 2023 – ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਅਸਾਮ ਦੀ ਡਿਬਰੂਗੜ੍ਹ ਦੀ ਜੇਲ੍ਹ ‘ਚ ਸ਼ਿਫਟ ਕੀਤਾ ਜਾ ਰਿਹਾ ਹੈ। ਪਪਲਪ੍ਰੀਤ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਸਵੇਰੇ ਅੰਮ੍ਰਿਤਸਰ ਏਅਰਪੋਰਟ ਲੈ ਕੇ ਪੁੱਜੀ। ਜਿਸ ਤੋਂ ਬਾਅਦ ਅੰਮ੍ਰਿਤਸਰ ਰੂਲਰ ਪੁਲਿਸ ਦੀ ਟੀਮ ਪਪਲਪ੍ਰੀਤ ਨੂੰ 5.30 ਵਜੇ ਦੀ ਫਲਾਈਟ ਰਾਹੀਂ ਡਿਬਰੂਗੜ੍ਹ ਦੀ ਜੇਲ੍ਹ ਲੈ ਗਈ ਹੈ।

ਜ਼ਿਕਰਯੋਗ ਹੈ ਕੇ ਬੀਤੇ ਦਿਨ 10 ਅਪ੍ਰੈਲ ਨੂੰ ਪਪਲਪ੍ਰੀਤ ਨੂੰ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਸੀ ਕਿ ਮੁਲਜ਼ਮ ਨੂੰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੇ-ਜ਼ੁਬਾਨ ਜਾਨਵਰਾਂ ਦੀ ਤਸਕਰੀ ਦਾ ਪਰਦਾਫਾਸ਼, 500 ਦੇ ਕਰੀਬ ਜਾਨਵਰ ਬਰਾਮਦ, 7 ਗ੍ਰਿਫਤਾਰ

ਹਰਿਆਣਾ ‘ਚ ਵੱਡੇ ਪੱਧਰ ‘ਤੇ ਹੋਇਆ ਪ੍ਰਸ਼ਾਸਨਿਕ ਫੇਰਬਦਲ: ਅੱਠ ਜ਼ਿਲ੍ਹਿਆਂ ਦੇ DC ਤੇ ਛੇ ਦੇ ADC ਬਦਲੇ