ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਛੋਟੇ ਸਿੱਧੂ ਨਾਲ ਲੈ ਕੇ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 11 ਮਈ 2024 – ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਅੱਜ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਉਹ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਉਹਨਾਂ ਨੇ ਅਰਦਾਸ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਨੂੰ ਜਲਦ ਤੋਂ ਜਲਦ ਇਨਸਾਫ ਮਿਲੇ। ਅੱਗੇ ਬੋਲਦੇ ਹੋਏ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਘਰ ਦੇ ਹਾਲਾਤ ਦੇਖਦੇ ਹੋਏ ਚੋਣ ਮੈਦਾਨ ਵਿੱਚ ਨਹੀਂ ਉਤਰਿਆ, ਉਹਨਾਂ ਕਿਹਾ ਕਿ ਲੁਧਿਆਣੇ ਤੋਂ ਲੋਕ ਸਭਾ ਚੋਣ ਲੜ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਹਨਾਂ ਦੀ ਬਹੁਤ ਜਿਆਦਾ ਨੇੜਤਾ ਹੈ ਅਤੇ ਇਸ ਦੇ ਲਈ ਉਹ ਉਸ ਲਈ ਚੋਣ ਪ੍ਰਚਾਰ ਵੀ ਕਰਨਗੇ। ਉਹਨਾਂ ਕਿਹਾ ਕਿ ਅੱਜ ਵੀ ਜਦੋਂ ਸਿੱਧੂ ਮੂਸੇਵਾਲਾ ਦਾ ਗੀਤ ਸੁਣਦੇ ਹਨ ਤਾਂ ਉਹ ਭਾਵਕ ਹੋ ਜਾਂਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਲਸਤੀਨ ਨੇ UN ਦਾ ਮੈਂਬਰ ਬਣਨ ਲਈ ਕੀਤਾ ਕੁਆਲੀਫਾਈ: 193 ਵਿੱਚੋਂ 143 ਦੇਸ਼ਾਂ ਨੇ ਕੀਤਾ ਸਮਰਥਨ

ਖੰਨਾ: ਸਿਵਲ ਹਸਪਤਾਲ ‘ਚ ਨੌਜਵਾਨ ਨੇ ਖੁਦ ਨੂੰ ਕੀਤਾ ਖਤਮ