ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ ਨੇ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ

  • ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਕੀਤੀ ਅਰਜ਼ੀ ਦਾਇਰ
  • ਪ੍ਰਕਾਸ਼ ਬਾਦਲ ਤੇ ਸੁਖਬੀਰ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ‘ਚ ਦਾਇਰ ਕੀਤੀ ਅਗਾਊਂ ਜ਼ਮਾਨਤ ਲਈ ਪਟੀਸ਼ਨ

ਪਰਵਿੰਦਰ ਸਿੰਘ ਕੰਧਾਰੀ

ਫ਼ਰੀਦਕੋਟ ,7 ਮਾਰਚ 2023 – ਪਿਛਲੇ ਦਿਨੀਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐਸ ਆਈ ਟੀ ਨੇ 7 ਹਜ਼ਾਰ ਪੰਨਿਆਂ ਦੀ ਰਿਪੋਰਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤੀ ਸੀ। ਐਸ ਆਈ ਟੀ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਵਿਚ ਦਾਇਰ ਕੀਤੀ ਚਾਰਜਸ਼ੀਟ ਦਾ ਨੋ‌ਟਿਸ ਲੈਂਦਿਆ ਸਥਾਨਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।

ਅੱਜ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਅਗਾਊਂ ਜ਼ਮਾਨਤ ਦੀ ਅਰਜ਼ੀ ਤੇ 14 ਮਾਰਚ ਨੂੰ ਸੁਣਵਾਈ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PSEB ਅੰਗਰੇਜ਼ੀ ਪੇਪਰ ਲੀਕ ਮਾਮਲੇ ‘ਚ 2 ਗ੍ਰਿਫਤਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ