ਵੱਡੇ ਬਾਦਲ ਨੂੰ ਮਿਲੀ ਜ਼ਮਾਨਤ, ਸੁਖਬੀਰ ਦੀ ਜ਼ਮਾਨਤ ਅਰਜ਼ੀ ਰੱਦ

ਫਰੀਦਕੋਟ, 16 ਮਾਰਚ 2023 – ਕੋਟਕਪੂਰਾ ਗੋਲੀ ਕਾਂਡ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਜਦੋਂ ਕਿ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।

ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24 ਫਰਵਰੀ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ, ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਨੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਦੇ ਆਧਾਰ ‘ਤੇ 6 ਮਾਰਚ ਨੂੰ ਜੇਐਮਆਈਸੀ ਦੀ ਅਦਾਲਤ ਨੇ ਅਜੈਪਾਲ ਸਿੰਘ ਨੇ ਸਾਰਿਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਐਸਐਸਪੀ ਮਾਨ ਸਮੇਤ ਬਾਦਲ ਪਿਓ-ਪੁੱਤ ਨੇ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਸਨ।

ਇਸ ਤੋਂ ਪਹਿਲਾਂ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਨੇ ਗੋਲੀਬਾਰੀ ਮਾਮਲੇ ਦੀ ਚਾਰਜਸ਼ੀਟ ਦੇਣ ਲਈ ਸੁਖਬੀਰ ਸਿੰਘ ਬਾਦਲ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ। ਜ਼ਮਾਨਤ ਦੀ ਅਪੀਲ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਕੀਲ ਰਾਹੀਂ ਚਾਰਜਸ਼ੀਟ ਦੀ ਕਾਪੀ ਦਿਖਾਉਣ ਦੀ ਬੇਨਤੀ ਕੀਤੀ ਸੀ ਪਰ ਐਸਆਈਟੀ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਹੀ ਵਿਆਹੁਤਾ ਨੇ ਭੇਤਭਰੇ ਹਲਾਤਾਂ ‘ਚ ਲਿਆ ਫਾ+ਹਾ, ਪਤੀ ਤਿੰਨ ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਅੰਮ੍ਰਿਤਸਰ ਬਣਿਆ ਨੋ ਫਲਾਈ ਜ਼ੋਨ: ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਮਾਨਵ ਰਹਿਤ ਜਹਾਜ਼ ਉਡਾਉਣ ‘ਤੇ ਪਾਬੰਦੀ