3 ਮਹੀਨੇ ਪਹਿਲਾਂ ਪੁਲਿਸ ਮੁਲਾਜ਼ਮਾਂ ਦੀ ਟੀਮ ‘ਤੇ ਹੋਇਆ ਸੀ ਜਾਨਲੇਵਾ ਹਮਲਾ: ਜ਼ਖਮੀ ਮੁਲਾਜ਼ਮ ਪਰਮਿੰਦਰ ਨੇ ਇਲਾਜ ਦੌਰਾਨ ਤੋੜਿਆ ਦਮ

ਜਲੰਧਰ, 22 ਜਨਵਰੀ 2023 – ਤਿੰਨ ਮਹੀਨੇ ਪਹਿਲਾਂ 15 ਅਕਤੂਬਰ ਨੂੰ ਪੰਜਾਬ ਦੇ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ਵਿੱਚ ਹਮਲਾਵਰਾਂ ਨੇ ਸੀਆਈਏ ਸਟਾਫ਼ ਦੇ ਪੁਲਿਸ ਮੁਲਾਜ਼ਮਾਂ ‘ਤੇ ਜਾਨਲੇਵਾ ਹਮਲਾ ਕੀਤਾ ਸੀ। ਇਸ ਦੌਰਾਨ ਥਾਣਾ ਸਦਰ ਦੀ ਪੁਲੀਸ ਨੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿਚ ਇਕ ਔਰਤ ਦਾ ਨਾਂ ਵੀ ਸੀ। ਇਸ ਹੋਏ ਹਮਲੇ ਵਿੱਚ ਇੱਕ ਪੁਲੀਸ ਮੁਲਾਜ਼ਮ ਪਰਮਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਿਸਦਾ ਇਲਾਜ ਜਲੰਧਰ ਦੇ ਐਨਐਚਐਸ ਹਸਪਤਾਲ ਵਿੱਚ ਚੱਲ ਰਿਹਾ ਸੀ। ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ।

ਦਰਅਸਲ, ਉਸ ਹਮਲੇ ਵਿੱਚ ਹਮਲਾਵਰਾਂ ਵੱਲੋਂ ਪਰਮਿੰਦਰ ਸਿੰਘ ਦੇ ਸਿਰ ਵਿੱਚ ਡੰਡੇ ਨਾਲ ਕਈ ਵਾਰ ਕੀਤੇ ਗਏ ਸਨ। ਇਸ ਹਮਲੇ ਦੀ ਵੀਡੀਓ ਵੀ ਉਸ ਦੌਰਾਨ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਡੀਐਸਪੀ ਸਬ ਡਵੀਜ਼ਨ ਮਨਿੰਦਰਪਾਲ ਸਿੰਘ ਨੇ ਵੀਡੀਓ ਦੇ ਆਧਾਰ ’ਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਕੀਤੀ। ਦੱਸ ਦੇਈਏ ਕਿ ਮ੍ਰਿਤਕ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਨੂੰ ਪੁਲਸ ਦੀ ਨੌਕਰੀ ਮਿਲ ਗਈ ਸੀ ਪਰ ਅੱਜ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਪੁਲਿਸ ਜਵਾਨ ਦਾ ਅੰਤਿਮ ਸਸਕਾਰ ਕਪੂਰਥਲਾ ਵਿੱਚ ਕੀਤਾ ਜਾਵੇਗਾ।

ਦੱਸ ਦੇਈਏ ਕਿ 15 ਅਕਤੂਬਰ ਦਿਨ ਸ਼ਨੀਵਾਰ ਨੂੰ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ‘ਚ ਕਾਰ ਨੂੰ ਓਵਰਟੇਕ ਕਰਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਬੇਸਬਾਲ ਬੈਟ ਅਤੇ ਤੇਜ਼ਧਾਰ ਹਥਿਆਰਾਂ ਨਾਲ ਪੁਲਸ ਮੁਲਾਜ਼ਮਾਂ ‘ਤੇ ਹੋਏ ਜਾਨਲੇਵਾ ਹਮਲੇ ‘ਚ 2 ਪੁਲਸ ਕਰਮਚਾਰੀਆਂ ਸਮੇਤ 3 ਲੋਕ ਜ਼ਖਮੀ ਹੋ ਗਏ ਸਨ। ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ। ਉਧਰ, ਇੱਕ ਪੁਲਿਸ ਮੁਲਾਜ਼ਮ ਪਰਮਿੰਦਰ ਸਿੰਘ ਅਤੇ ਇੱਕ ਰਾਹਗੀਰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ, ਜਿਨ੍ਹਾਂ ਦੀ ਅੱਜ ਇਲਾਜ ਦੌਰਾਨ ਪਰਮਿੰਦਰ ਸਿੰਘ ਦੀ ਮੌਤ ਹੋ ਗਈ।

ਦੂਜੇ ਪਾਸੇ ਸਿਵਲ ਹਸਪਤਾਲ ਕਪੂਰਥਲਾ ਵਿੱਚ ਜ਼ੇਰੇ ਇਲਾਜ ਥਾਣਾ ਕੋਤਵਾਲੀ ਦੇ ਹੌਲਦਾਰ ਨਵਦੀਪ ਸਿੰਘ ਦੇ ਬਿਆਨਾਂ ’ਤੇ ਥਾਣਾ ਸਦਰ ਵਿੱਚ ਇੱਕ ਔਰਤ ਸਮੇਤ 8 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਕੇਸ ਵਿੱਚ ਮੁਲਜ਼ਮ ਵਿਨੈ ਕੁਮਾਰ, ਮਨੀ, ਅਕਵਿੰਦਰ ਕੌਰ ਸਾਰੇ ਵਾਸੀ ਪਿੰਡ ਕੱਦੂ ਪੁਰ, ਕਾਲੂ, ਪਵਨਦੀਪ, ਜਰਨੈਲ ਸਿੰਘ, ਅਜੇ ਅਤੇ ਵਿਸ਼ਾਲ ਵਾਸੀ ਤਲਵੰਡੀ ਮਹਿਮਾ ਸ਼ਾਮਲ ਸਨ। ਪੁਲਿਸ ਅਨੁਸਾਰ ਇਸ ਸਮੇਂ ਜਰਨੈਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੜਕੀ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼: ਪਰਿਵਾਰ ਨੇ ਪ੍ਰੇਮੀ ਨਾਲ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ, ਪੁਲਿਸ ਨੇ ਬਚਾਇਆ

ਪੰਜਾਬ ‘ਚ ਆਉਣ ਵਾਲੇ 3 ਦਿਨ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ