- ਹਲਕਾ ਖਰੜ ਵਿੱਚ ਆਪ ਪਾਰਟੀ ਨੂੰ ਵੱਡਾ ਝਟਕਾ
ਖਰੜ 23 ਮਈ 2024 – ਅੱਜ ਉਸ ਸਮੇਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਜਦੋਂ ਆਪ ਪਾਰਟੀ ਦੇ ਫ਼ਾਊਡਰ ਮੈਂਬਰ ਅਤੇ ਡਾ. ਬੀ.ਆਰ. ਅੰਬੇਦਰਕਰ ਜਥੇਬੰਦੀ ਦੇ ਸੂਬਾ ਪ੍ਰਧਾਨ ਸ. ਲਖਬੀਰ ਸਿੰਘ ‘ਆਪ’ ਨੂੰ ਸਦਾ ਲਈ ਅਲਵਿਦਾ ਆਖ ਸਾਥੀਆ ਸਮੇਤ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਉਹਨਾਂ ਦੇ ਸ਼ਾਮਿਲ ਹੋਣ ਨਾਲ ਸ਼ਰੋਮਣੀ ਅਕਾਲੀ ਦੇ ਸੀਨੀਅਰ ਲੀਡਰ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ। ਇਸ ਮੌਕੇ ਪ੍ਰੋ. ਚੰਦੂਮਾਜਰਾ ਅਤੇ ਹਲਕਾ ਇੰਚਾਰਜ਼ ਖਰੜ ਸ. ਰਣਜੀਤ ਸਿੰਘ ਗਿੱਲ ਵਲੋਂ ਉਨ੍ਹਾਂ ਨੂੰ ਸਿਰਪਾਓ ਪਾਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। ਦੱਸਣਯੋਗ ਹੈ ਕਿ ਸ. ਲਖਬੀਰ ਸਿੰਘ ਚੰਗੇ ਆਧਾਰ, ਮਿਹਨਤੀ ਆਗੂ ਹੋਣ ਦੇ ਨਾਲ-ਨਾਲ ਖਰੜ ਤੋਂ ਆਮ ਆਦਮੀ ਪਾਰਟੀ ਵਲੋਂ ਕਾਊਂਸਲਰ ਦੀ ਚੋਣ ਵੀ ਲੜ੍ਹ ਚੁੱਕੇ ਹਨ। ਵਰਨਣ ਯੋਗ ਹੈ ਕਿ ਸ. ਲਖਵੀਰ ਸਿੰਘ ਪਿਛਲੇ ਕਈ ਦਿਨਾਂ ਤੋਂ ਸੂਬਾ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਦੇ ਸੰਪਰਕ ਵਿੱਚ ਸਨ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਪ ਪਾਰਟੀਆਂ ਦੀ ਵਧੀਕੀਆਂ ਤੋਂ ਸੂਬੇ ਦੇ ਲੋਕ ਵੱਡੀ ਗਿਣਤੀ ਵਿੱਚ ਦੁੱਖੀ ਹੋਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀ ਡੋਰ ਵੀ ਦਿੱਲੀ ਵਾਲਿਆਂ ਦੇ ਹੱਥ ਵਿੱਚ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨਾਲ ਬੇਗਾਨਿਆਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਕੇਂਦਰ ਦੇ ਇਸ਼ਾਰਿਆਂ ਤੋਂ ਚੱਲਣ ਵਾਲੀਆਂ ਪਾਰਟੀਆਂ ਸੂਬੇ ਦੇ ਹਿੱਤਾਂ ਬਾਰੇ ਕਦੇ ਵੀ ਸਕਰਾਤਮ ਸੋਚ ਨਹੀਂ ਰੱਖ ਸਕਦੀਆਂ। ਉਨ੍ਹਾਂ ਆਖਿਆ ਕਿ ਕਾਂਗਰਸ ਅਤੇ ਆਪ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਵਿਕਾਸ ਅਤੇ ਤਰੱਕੀ ਵਾਲੀ ਪੱਟੜੀ ਤੋਂ ਉਤਾਰ ਦਿੱਤਾ ਹੈ। ਇਸ ਮੌਕੇ ਲਖਬੀਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪ ਵਰਗੀਆਂ ਭ੍ਰਿਸ਼ਟ ਪਾਰਟੀਆਂ ਤੋਂ ਵੱਖ ਹੋ ਕੇ ਸੱਚ ਲਈ ਡੱਟਣ ਵਾਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਆਖਿਆ ਕਿ ਸ਼ਰੋਮਣੀ ਅਕਾਲੀ ਦਲ ਨੇ ਹਰ ਵਰਗ ਨੂੰ ਆਪਣੇ ਨਾਲ ਲੈਕੇ ਚੱਲਣ ਦਾ ਸਿਧਾਂਤ ਗੁਰੂ ਸਾਹਿਬ ਦੇ ਫ਼ਲਸਫੇ ਤੋਂ ਗ੍ਰਹਿਣ ਕੀਤਾ ਹੈ।
ਇਸ ਮੌਕੇ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਅਮਨਦੀਪ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਹੋਰ ਸਾਥੀ ਮੌਜੂਦ ਸਨ।