ਅੰਮ੍ਰਿਤਸਰ ਹਵਾਈ ਅੱਡੇ ਤੋਂ ਅਹਿਮਦਾਬਾਦ ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ ਰੱਦ, ਯਾਤਰੀਆਂ ਨੇ ਕੀਤਾ ਹੰਗਾਮਾ

ਅੰਮ੍ਰਿਤਸਰ, 15 ਅਗਸਤ 2022 – ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਰਾਤ 11 ਵਜੇ ਯਾਤਰੀਆਂ ਨੇ ਹੰਗਾਮਾ ਕੀਤਾ। ਦਰਅਸਲ, ਅੰਮ੍ਰਿਤਸਰ ਤੋਂ ਅਹਿਮਦਾਬਾਦ ਜਾਣ ਵਾਲੀ ਫਲਾਈਟ ਰਾਤ ਨੂੰ ਅਚਾਨਕ ਰੱਦ ਕਰ ਦਿੱਤੀ ਗਈ। ਜਿਸ ਤੋਂ ਬਾਅਦ ਯਾਤਰੀਆਂ ਕੋਲ ਨਾ ਤਾਂ ਅੱਗੇ ਜਾਣ ਲਈ ਕੋਈ ਫਲਾਈਟ ਸੀ ਅਤੇ ਨਾ ਹੀ ਰਾਤ ਦੇ ਠਹਿਰਨ ਦਾ ਪ੍ਰਬੰਧ ਸੀ।

ਅਹਿਮਦਾਬਾਦ ਤੋਂ ਆ ਰਹੀ ਸਪਾਈਸ ਜੈੱਟ ਦੀ ਫਲਾਈਟ SG3790 ਕਰੀਬ ਇਕ ਘੰਟੇ ਦੀ ਦੇਰੀ ਨਾਲ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੀ। ਇਹੀ ਫਲਾਈਟ SG3791 ਬਣ ਕੇ ਰਾਤ 10 ਵਜੇ ਅੰਮ੍ਰਿਤਸਰ ਤੋਂ ਅਹਿਮਦਾਬਾਦ ਲਈ ਉਡਾਣ ਭਰਦੀ ਹੈ। ਯਾਤਰੀ ਸਮੇਂ ਸਿਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਚੈਕਿੰਗ ਵੀ ਕੀਤੀ ਗਈ। ਸਪਾਈਸ ਜੈੱਟ ਦੀ ਫਲਾਈਟ ਰਾਤ 10:23 ‘ਤੇ ਅੰਮ੍ਰਿਤਸਰ ਪਹੁੰਚੀ, ਪਰ ਵਾਪਸੀ ਲਈ ਉਡਾਣ ਨਹੀਂ ਭਰ ਸਕੀ। ਸ਼ੁਰੂਆਤ ‘ਚ ਯਾਤਰੀਆਂ ਨੂੰ ਕੁਝ ਨਹੀਂ ਦੱਸਿਆ ਗਿਆ ਪਰ ਬਾਅਦ ‘ਚ ਤਕਨੀਕੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ।

ਅੰਮ੍ਰਿਤਸਰ ‘ਚ ਰਹਿਣ ਵਾਲੇ ਯਾਤਰੀ ਤਾਂ ਵਾਪਸ ਪਰਤ ਗਏ ਪਰ ਅਹਿਮਦਾਬਾਦ ਜਾਂ ਹੋਰ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਰਾਤ ਸਮੇਂ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮਿਲੀ ਜਾਣਕਾਰੀ ਅਨੁਸਾਰ ਸਪਾਈਸ ਜੈੱਟ ਦੇ ਗਰਾਊਂਡ ਸਟਾਫ ਵੱਲੋਂ ਰਾਤ ਸਮੇਂ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ। ਯਾਤਰੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਲਈ ਜਲਦੀ ਹੀ ਅਹਿਮਦਾਬਾਦ ਲਈ ਫਲਾਈਟ ਦਾ ਪ੍ਰਬੰਧ ਕੀਤਾ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਨੇ ਥਾਣਿਆਂ ਅਤੇ ਅਦਾਲਤਾਂ ਵਿੱਚ ਰਿਸ਼ਵਤਖੋਰੀ ਨੂੰ ਕੀਤਾ ਸਵੀਕਾਰ, ਕਿਹਾ ਰੰਗਲਾ ਪੰਜਾਬ ਬਣਾਉਣ ਤੋਂ ਬਾਅਦ ਹੀ ਮਿਲੇਗੀ ਅਸਲੀ ਆਜ਼ਾਦੀ

ਆਜ਼ਾਦੀ ਦਿਹਾੜੇ ‘ਤੇ ਪਾਕਿ ਰੇਂਜਰਾਂ ਨੇ ਭਾਰਤ ਨੂੰ ਮਠਿਆਈਆਂ ਕੀਤੀਆਂ ਭੇਂਟ