ਤਰਨਤਾਰਨ, 22 ਮਾਰਚ 2023 – ਤਰਨਤਾਰਨ ਦੇ ਪਿੰਡ ਮੰਨਣ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਬੇਅਬਦੀ ਪਾਠੀ ਨੇ ਹੀ ਕੀਤੀ ਅਤੇ ਜਿਸ ਤੋਂ ਬਾਅਦ ਪੁਲਿਸ ਨੇ ਪਾਠੀ ਨੂੰ ਗਿਰਫ਼ਤਾਰ ਕਰ ਲਿਆ ਹੈ।
ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੰਨਣ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੌਰਾਨ ਕਿਸੇ ਦੇ ਘਰ ਵਿਚ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਸਨ।
ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿਚ ਪਿੰਡ ਮੰਨਣ ਦੇ ਪਾਠੀ ਨਿਸ਼ਾਨ ਸਿੰਘ ਕੋਲੋਂ ਪੁੱਛ ਗਿੱਛ ਕੀਤੀ। ਇਸ ਦੌਰਾਨ ਹੀ ਉਸਨੇ ਮੰਨਿਆ ਕਿ ਉਸਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਬਦੀ ਕਰ ਕੇ ਅੰਗ ਰੂੜੀ ਵਿਚ ਨੱਪੇ ਹਨ। ਅੱਜ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਬਰਾਮਦ ਕਰ ਲਏ ਗਏ ਹਨ।