ਬੰਬੀਹਾ ਗਰੁੱਪ ਨਾਲ ਜੁੜਨ ਲਈ ਪੋਸਟ ਪਾਉਣ ਵਾਲਾ ਸ਼ਖ਼ਸ ਗ੍ਰਿਫ਼ਤਾਰ, ਪੜ੍ਹੋ ਕਿਸ ਨੇ ਪਾਈ ਸੀ ਪੋਸਟ

–ਸਿੱਧੂ ਮੂਸੇਵਾਲਾ ਦਾ ਕੱਟੜ ਫੈਨ ਸੀ ਨੌਜਵਾਨ

ਮਾਨਸਾ, 27 ਸਤੰਬਰ 2022 – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇੱਕ ਕੱਟੜ ਫੈਨ ਵੱਲੋਂ ਵਟਸਐਪ ਇੰਸਟਾਗ੍ਰਾਮ ਦੇ ਜ਼ਰੀਏ ਬੰਬੀਹਾ ਗਰੁੱਪ ਨਾਲ ਜੁੜਨ ਲਈ ਪੋਸਟ ਪਾਈ ਗਈ ਸੀ, ਜਿਸ ਤੇ ਕਾਰਵਾਈ ਕਰਦਿਆਂ ਥਾਣਾ ਭੀਖੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇੱਕ ਸ਼ਖਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮਾਨਸਾ ਦੇ ਐਸ.ਪੀ.(ਡੀ) ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਥਾਣਾ ਭੀਖੀ ਪੁਲਿਸ ਵੱਲੋਂ ਸੁਖਜੀਤ ਸਿੰਘ ਨਾਮਕ ਨੌਜਵਾਨ ਦੇ ਖਿਲਾਫ ਮੁਕੱਦਮਾ ਨੰਬਰ 174 ਦਰਜ ਕੀਤਾ ਗਿਆ ਸੀ, ਜਿਸਨੇ ਸੋਸ਼ਲ ਮੀਡੀਆ ਤੇ ਪੋਸਟ ਪਾਈ ਸੀ ਅਤੇ ਉਸ ਵਿੱਚ ਆਪਣਾ ਮੋਬਾਇਲ ਨੰਬਰ ਦੇ ਕੇ ਨੌਜਵਾਨਾਂ ਨੂੰ ਬੰਬੀਹਾ ਗਰੁੱਪ ਨਾਲ ਜੁੜਨ ਲਈ ਕਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਸਾਈਬਰ ਸੈੱਲ ਦੀ ਮਦਦ ਨਾਲ ਭੀਖੀ ਪੁਲਿਸ ਵੱਲੋਂ ਸੁਖਜੀਤ ਸਿੰਘ ਨਾਮਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਕੋਲੋਂ ਪੋਸਟ ਪਾਉਣ ਲਈ ਵਰਤਿਆ ਗਿਆ ਐਪਲ ਆਈਫੋਨ 7 ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਸਿੱਧੂ ਮੂਸੇਵਾਲਾ ਦਾ ਕੱਟੜ ਫੈਨ ਸੀ ਅਤੇ ਇਸੇ ਕਰਕੇ ਇਸਨੇ ਅਜਿਹਾ ਕਦਮ ਚੁੱਕਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿਧਾਨ ਸਭਾ ‘ਚ ਭਰੋਸੇ ਦਾ ਮਤਾ ਪੇਸ਼: ਵਿਰੋਧੀ ਧਿਰ ਨੇ ਘੇਰੇ CM ਮਾਨ, ਕਾਂਗਰਸੀ ਵਿਧਾਇਕਨੂੰ ਮੁਅੱਤਲ, ਭਾਜਪਾ ਦਾ ਵਾਕਆਊਟ, ਪੜ੍ਹੋ ਪੂਰੇ ਦਿਨ ਦੀ ਕਾਰਵਾਈ

ਰਵਨੀਤ ਬਿੱਟੂ ਨੇ ਪੰਜਾਬ ਲਈ ਵੱਖਰੀ SGPC ਬਣਾਉਣ ਦੀ ਕੀਤੀ ਮੰਗ, BBMB ਮੁੱਦੇ ‘ਤੇ ਕਿਹਾ ਕੇਂਦਰ ਇਸ ‘ਤੇ ਕਬਜ਼ਾ ਕਰਨਾ ਚਾਹੁੰਦੀ