ਖਨੌਰੀ ਬਾਰਡਰ, 13 ਦਸੰਬਰ 2024 – ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 18 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨ੍ਹਾਂ ਦਾ ਮਰਨ ਵਰਤ ਖਤਮ ਕਰਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਵਕੀਲਾਂ ਦੀ ਕੌਂਸਲ ਦੇ ਚੇਅਰਮੈਨ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।
ਆਪਣੀ ਪਟੀਸ਼ਨ ਵਿੱਚ ਸ਼ਾਂਡਿਲਿਆ ਨੇ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਖਤਮ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਰੱਖਿਅਤ ਰੱਖਣ ਲਈ ਡੱਲੇਵਾਲ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਈ ਜਾਵੇ। ਸੰਵਿਧਾਨ ਦੀ ਧਾਰਾ 21 ਦਾ ਹਵਾਲਾ ਦਿੰਦੇ ਹੋਏ ਪਟੀਸ਼ਨਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਦੀ ਸਮੱਸਿਆ ਕਾਰਨ ਅਸ਼ਾਂਤੀ ਪੈਦਾ ਹੋ ਸਕਦੀ ਹੈ। ਅੱਜ (13 ਦਸੰਬਰ) ਡੱਲੇਵਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪਟੀਸ਼ਨਰ ਵੀ ਹਾਈਕੋਰਟ ਤੋਂ ਇਸ ਮਾਮਲੇ ਦੀ ਸੁਣਵਾਈ ਜਲਦੀ ਕਰਨ ਦੀ ਮੰਗ ਕਰਨਗੇ।
![](https://thekhabarsaar.com/wp-content/uploads/2022/09/future-maker-3.jpeg)
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਹਰ ਕਿਸਾਨ ਲਈ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣਾ ਜੀਵਨ ਦੇ ਬੁਨਿਆਦੀ ਅਧਿਕਾਰ ਵਾਂਗ ਹੈ। ਦੱਸ ਦਈਏ ਕਿ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਹਨ, ਤਾਂ ਜੋ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਇਆ ਜਾ ਸਕੇ।
![](https://thekhabarsaar.com/wp-content/uploads/2020/12/future-maker-3.jpeg)