ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਹਾਈਕੋਰਟ ‘ਚ ਦਾਇਰ ਕੀਤੀ ਪਟੀਸ਼ਨ, ਮੰਗਿਆ 7 ਦਿਨ ਦਾ ਸਮਾਂ

ਖਡੂਰ ਸਾਹਿਬ, 10 ਮਈ 2024 – ਵਾਰਿਸ ਪੰਜਾਬ ਦੀ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਹੈ।

ਦੱਸ ਦੇਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਕਰਨਗੇ। ਪਟੀਸ਼ਨ ‘ਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 14 ਮਈ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਅੰਮ੍ਰਿਤਪਾਲ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਚੋਣ ਲੜਨ ਲਈ ਉਸ ਵੱਲੋਂ ਨਾਮਜ਼ਦਗੀ ਫਾਰਮ ਭਰਨਾ ਜ਼ਰੂਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚਾਰ ਧਾਮ ਯਾਤਰਾ ਸ਼ੁਰੂ: ਰੀਤੀ ਰਿਵਾਜ਼ਾਂ ਅਤੇ ਵੈਦਿਕ ਜਾਪ ਨਾਲ ਖੁੱਲ੍ਹੇ ਕੇਦਾਰਨਾਥ ਧਾਮ ਦੇ ਕਿਵਾੜ

ਪੁੱਤ ਨੇ ਕੀਤਾ ਮਾਂ ਦਾ ਕਤਲ: ਇੱਟ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ