ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨੂੰ ਬੇਕਾਬੂ ਟਰੱਕ ਨੇ ਦਰੜਿਆ, 8 ਦੀ ਮੌ+ਤ, 13 ਜ਼ਖਮੀ

  • ਸਾਰੇ ਹੀ ਮ੍ਰਿਤਕ UP ਦੇ ਰਹਿਣ ਵਾਲੇ ਸਨ

ਹੁਸ਼ਿਆਰਪੁਰ, 13 ਅਪ੍ਰੈਲ 2023 – ਅੱਜ ਫਿਰ ਹੁਸ਼ਿਆਰਪੁਰ ਸਬ-ਡਵੀਜ਼ਨ ਗੜ੍ਹਸ਼ੰਕਰ ‘ਚ ਵੱਡਾ ਹਾਦਸਾ ਵਾਪਰ ਗਿਆ। ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦੇ ਮੌਕੇ ‘ਤੇ ਮੱਥਾ ਟੇਕਣ ਜਾ ਰਹੀ ਸੰਗਤ ਨੂੰ ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। 4 ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 4 ਜਾਣਿਆ ਦੀ ਸਿਵਲ ਹਸਪਤਾਲ ਗੜ੍ਹਸ਼ੰਕਰ ‘ਚ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਰਾਹੁਲ ਪੁੱਤਰ ਮਾਹ ਪਾਲ (25), ਸੁਦੇਸ਼ ਪਾਲ ਪੁੱਤਰ ਰਾਮਫਲ (48), ਰਾਮੋ ਪੁੱਤਰ ਸ਼ੀਸ਼ ਪਾਲ (15), ਗੀਤਾ ਦੇਵੀ ਪਤਨੀ ਪੁਸ਼ਪਿੰਦਰ ਕੁਮਾਰ (40), ਉਨਤੀ ਪੁੱਤਰੀ ਪੁਸ਼ਪਿੰਦਰ ਕੁਮਾਰ 2 (16), ਸ਼ਾਮੋ ਦੇਵੀ ਅਤੇ ਸੰਤੋਸ਼ ਦੇਵੀ ਆਦਿ ਵਜੋਂ ਹੋਈ ਹੈ। ਸਾਰੇ ਮ੍ਰਿਤਕ ਜਿੰਦਲਪੁਰ ਭਾਦਸੋਂ, ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਇਸ ਹਾਦਸੇ ਦਾ ਸ਼ਿਕਾਰ ਹੋਏ ਇੱਕ ਹੀ ਪਰਿਵਾਰ ਦੇ 5 ਲੋਕ ਦੱਸੇ ਜਾ ਰਹੇ ਹਨ।

ਇਸ ਹਾਦਸੇ ‘ਚ ਕਰੀਬ 13 ਯਾਤਰੀ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਹੈ। ਜਿੱਥੇ 5 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਦੇਰ ਰਾਤ ਸੰਗਤ ਪੈਦਲ ਹੀ ਖੁਰਾਲਗੜ੍ਹ ਜਾ ਰਹੀ ਸੀ। ਇਸ ਦੌਰਾਨ ਖੁਰਾਲਗੜ੍ਹ ਵੱਲ ਜਾ ਰਿਹਾ ਇੱਕ ਟਰੱਕ ਅਚਾਨਕ ਬੇਕਾਬੂ ਹੋ ਗਿਆ ਅਤੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ।

ਸ੍ਰੀ ਗੁਰੂ ਰਵਿਦਾਸ ਜੀ ਦੀ ਤਪੋਸਥਲੀ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਮ੍ਰਿਤਕ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਵਸਨੀਕ ਹਨ। ਇਹ ਸਾਰੇ ਪੈਦਲ ਜਾ ਰਹੇ ਸਨ ਕਿ ਟਰੱਕ ਹੇਠ ਆ ਕੇ ਮੌਤ ਹੋ ਗਈ। ਵਿਸਾਖੀ ਮੌਕੇ ਗੁਰੂ ਰਵਿਦਾਸ ਜੀ ਦੇ ਪਾਵਨ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਪੁੱਜ ਰਹੀਆਂ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕਾਂ ਨੇ ਕੁੱਤੇ ਨੂੰ ਕੁੱਟ-ਕੁੱਟ ਮਾ+ਰਿਆ, 5 ‘ਤੇ ਦਰਜ ਹੋਈ FIR

Jalandhar by-election: ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ ਅੱਜ ਤੋਂ, ਕਾਂਗਰਸੀ ਉਮੀਦਵਾਰ ਅੱਜ ਦਾਖਲ ਕਰਨਗੇ ਨਾਮਜ਼ਦਗੀ ਪੱਤਰ