ਜਲੰਧਰ ਦੇ ਸ਼ਾਹਕੋਟ ਇਲਾਕੇ ‘ਚ ਅੰਮ੍ਰਿਤਪਾਲ ਦੀ ਪਲੈਟੀਨਾ ਬਾਈਕ ਮਿਲੀ ਜਿਸ ‘ਤੇ ਹੋਇਆ ਸੀ ਫਰਾਰ

ਚੰਡੀਗੜ੍ਹ, 22 ਮਾਰਚ 2023 – ਪੰਜਾਬ ਪੁਲਿਸ ਅੰਮ੍ਰਿਤਪਾਲ ਦੀ ਭਾਲ ਵਿੱਚ ਲੱਗੀ ਹੋਈ ਹੈ। ਪੰਜਾਬ ਪੁਲਿਸ ਦੀਆਂ ਕਈ ਟੀਮਾਂ ਹਰ ਸੰਭਵ ਥਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ ਜਿੱਥੇ ਅੰਮ੍ਰਿਤਪਾਲ ਦੇ ਮੌਜੂਦ ਹੋਣ ਦਾ ਸ਼ੱਕ ਹੈ। ਗੌਰਤਲਬ ਹੈ ਕਿ ਪੰਜਾਬ ਪੁਲਿਸ ਦੀ ਵੱਡੀ ਟੀਮ ਅੰਮ੍ਰਿਤਪਾਲ ਸਿੰਘ ਦੇ ਪਿੱਛੇ ਸੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਪਰ ਉਹ ਗੇਟਅੱਪ ਬਦਲ ਕੇ, ਗੱਡੀ ਬਦਲ ਕੇ ਚਕਮਾ ਦੇਣ ਵਿੱਚ ਕਾਮਯਾਬ ਹੋ ਗਿਆ।

ਹੁਣ ਖਬਰ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਜਿਸ ਪਲੈਟੀਨਾ ਬਾਈਕ ‘ਤੇ ਸਵਾਰ ਹੋ ਕੇ ਪੁਲਸ ਨੂੰ ਚਕਮਾ ਦੇ ਦਿੱਤਾ ਸੀ, ਉਹ ਬਰਾਮਦ ਕਰ ਲਈ ਗਈ ਹੈ।

ਪੰਜਾਬ ਪੁਲਿਸ ਨੇ ਪਲਾਟੀਨਾ ਬਾਈਕ ਬਰਾਮਦ ਕਰ ਲਈ ਹੈ, ਜਿਸ ਨੂੰ ਲੈ ਕੇ ਅੰਮ੍ਰਿਤਪਾਲ ਭੱਜ ਗਿਆ ਸੀ। ਇਹ ਬਾਈਕ ਜਲੰਧਰ ਤੋਂ ਕਰੀਬ 45 ਕਿਲੋਮੀਟਰ ਦੀ ਦੂਰੀ ‘ਤੇ ਲਾਵਾਰਸ ਹਾਲਤ ‘ਚ ਖੜ੍ਹੀ ਮਿਲੀ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਜਲੰਧਰ ਤੋਂ ਕਰੀਬ 45 ਕਿਲੋਮੀਟਰ ਦੂਰ ਦਾਰਾਪੁਰ ਇਲਾਕੇ ‘ਚੋਂ ਨਹਿਰ ਦੇ ਕੰਢੇ ਲਾਵਾਰਸ ਹਾਲਤ ‘ਚ ਖੜ੍ਹੀ ਪਲੈਟੀਨਾ ਬਾਈਕ ਬਰਾਮਦ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੀ ਪੰਜਾਬ ਪੁਲਿਸ, ਪਰਿਵਾਰ ਤੋਂ ਹੋਈ ਪੁੱਛਗਿੱਛ

ਅਕਾਲੀ ਦਲ ਨੇ ਸਿੱਖ ਨੌਜਵਾਨਾਂ ’ਤੇ ਐਨ ਐਸ ਏ ਲਾਉਣ ਦੀ ਕੀਤੀ ਨਿਖੇਧੀ