ਕਪੂਰਥਲਾ, 10 ਸਤੰਬਰ 2023 – ਕਪੂਰਥਲਾ ਦੇ ਪਿੰਡ ਸ਼ੇਖੂਪੁਰ ‘ਚ ਅਣਪਛਾਤੇ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦਾ ATM ਲੁੱਟਣ ਦੀ ਕੋਸ਼ਿਸ਼ ਕੀਤੀ ਹੈ। ਵਾਰਦਾਤ ਨੂੰ ਅੰਜਾਮ ਦੇਣ ਆਏ ਲੁਟੇਰੇ ਜਿਵੇਂ ਹੀ ਏਟੀਐਮ ਕੈਬਿਨ ਵਿੱਚ ਦਾਖਲ ਹੋਏ, ਉਨ੍ਹਾਂ ਨੇ ਸੀਸੀਟੀਵੀ ਕੈਮਰੇ ‘ਤੇ ਕਾਲੇ ਰੰਗ ਦੀ ਸਪਰੇਅ ਕਰ ਦਿੱਤੀ ਅਤੇ ਏਟੀਐਮ ਮਸ਼ੀਨ ਨੂੰ ਕੱਟਣਾ ਸ਼ੁਰੂ ਕਰ ਦਿੱਤਾ। ਪਰ ਮਸ਼ੀਨ ਪੂਰੀ ਤਰ੍ਹਾਂ ਕੱਟੀ ਨਹੀਂ ਜਾ ਸਕੀ। ਜਿਸ ਕਾਰਨ ਰੁਪਏ ਦਾ ਕੋਈ ਨੁਕਸਾਨ ਨਹੀਂ ਹੋਇਆ। ਬੈਂਕ ਮੈਨੇਜਰ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੈਂਕ ਮੈਨੇਜਰ ਬਲੀਰਾਮ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 9 ਅਗਸਤ ਨੂੰ ਉਸ ਨੂੰ ਜ਼ੋਨਲ ਦਫ਼ਤਰ ਦੇ ਅਧਿਕਾਰੀ ਰਾਹੁਲ ਦਾ ਫੋਨ ਆਇਆ। ਜਿਸ ਨੇ ਦੱਸਿਆ ਕਿ ਤੁਹਾਡਾ ਏ.ਟੀ.ਐਮ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਸ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਏ.ਟੀ.ਐਮ ਮਸ਼ੀਨ ਖੁੱਲ੍ਹੀ ਹੋਈ ਸੀ। ਪਰ ਇਸ ਨੂੰ ਪੂਰੀ ਤਰ੍ਹਾਂ ਕੱਟਣ ਤੋਂ ਬਾਅਦ ਵੀ ਪੈਸੇ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।
ਥਾਣਾ ਸਿਟੀ ਪੁਲੀਸ ਨੇ ਬੈਂਕ ਮੈਨੇਜਰ ਬਲੀਰਾਮ ਦੀ ਸ਼ਿਕਾਇਤ ’ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਤਫ਼ਤੀਸ਼ੀ ਅਫ਼ਸਰ ਏਐਸਆਈ ਈਸ਼ਰੂ ਪ੍ਰਸਾਦ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਲੁਟੇਰਿਆਂ ਨੇ ਏਟੀਐਮ ਕੈਬਿਨ ਵਿੱਚ ਦਾਖ਼ਲ ਹੁੰਦੇ ਹੀ ਸੀਸੀਟੀਵੀ ਕੈਮਰਿਆਂ ’ਤੇ ਸਪਰੇਅ ਕਰ ਦਿੱਤੀ। ਏਐਸਆਈ ਈਸ਼ਰੂ ਪ੍ਰਸਾਦ ਨੇ ਵੀ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।