ਸੰਗਰੂਰ, 24 ਮਾਰਚ 2024 – ਸੰਗਰੂਰ ਖੇਤਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਕਈਆਂ ਦੀ ਹਾਲਤ ਅਜੇ ਵੀ ਗੰਭੀਰ ਹੈ। ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ‘ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸਿੱਧੇ ਸੰਗਰੂਰ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।
ਸੀਐੱਮ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਇਹ ਮੌਤਾਂ ਨਹੀਂ ਕਤਲ ਨੇ…ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ …