ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ

-ਗੈਰ ਕਾਨੂੰਨੀ ਹਥਿਆਰ ਬਰਾਮਦ

ਮੋਗਾ, 4 ਅਪ੍ਰੈਲ 2024 – ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ 3 ਸਾਥੀਆਂ/ਸ਼ੂਟਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਅੱਜ, ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ., ਐਸ.ਐਸ.ਪੀ ਮੋਗਾ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਪੀ.ਪੀ.ਐਸ., ਐਸ.ਪੀ (ਆਈ) ਮੋਗਾ ਦੀ ਦੇਖ-ਰੇਖ ਹੇਠ ਅਤੇ ਪੀ.ਪੀ.ਐਸ ਡੀ.ਐਸ.ਪੀ (ਡੀ) ਹਰਿੰਦਰ ਸਿੰਘ ਸੀ.ਆਈ.ਏ. ਮੋਗਾ ਟੀਮ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਵਾਲੇ 03 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਨਤੀਜੇ ਵਜੋਂ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਫਿਰੌਤੀ ਦੀ ਰਕਮ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਨੰਬਰ 58 ਮਿਤੀ 01/04/2024 U/S 307, 387, 120ਬੀ ਆਈ.ਪੀ.ਸੀ. ਅਤੇ 25-54-59 ਆਰਮਜ਼ ਐਕਟ ਦਰਜ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨੇ ਦੱਸਿਆ ਕਿ 1 ਅਪ੍ਰੈਲ 2024 ਨੂੰ ਦੋ ਅਣਪਛਾਤੇ ਦੋਸ਼ੀਆਂ ਨੇ ਅੰਮ੍ਰਿਤਸਰ ਰੋਡ, ਦਸਮੇਸ਼ ਨਗਰ, ਮੋਗਾ ‘ਤੇ ਸਥਿਤ ਬੋਪਾਰਾਏ ਇਮੀਗ੍ਰੇਸ਼ਨ ਦਫ਼ਤਰ ‘ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਦਫ਼ਤਰ ਦੇ ਮਾਲਕ ਨੇ ਦੱਸਿਆ ਕਿ ਇਸ ਗੋਲੀਬਾਰੀ ਦੀ ਯੋਜਨਾ ਦਵਿੰਦਰਪਾਲ ਸਿੰਘ ਉਰਫ਼ ਗੋਪੀ ਕੈਨੇਡਾ ਨੇ ਬਣਾਈ ਸੀ। ਦਵਿੰਦਰਪਾਲ ਸਿੰਘ ਉਰਫ਼ ਗੋਪੀ ਨੇ ਗੁਰਜੀਤ ਸਿੰਘ ਨੂੰ ਮੋਬਾਈਲ ਨੰਬਰ +1(204)898-8408 ਰਾਹੀਂ ਫ਼ੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਤਫ਼ਤੀਸ਼ ਦੌਰਾਨ ਉਕਤ ਮਾਮਲੇ ਵਿੱਚ ਗੋਲੀ ਚਲਾਉਣ ਵਾਲੇ ਗੋਪੀ ਲਾਹੌਰੀਆ ਗੈਂਗ ਦੇ ਸ਼ੂਟਰ (1) ਲਵਪ੍ਰੀਤ ਸਿੰਘ ਉਰਫ਼ ਲੱਬੀ ਪੁੱਤਰ ਅਵਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲਾਹੌਰੀਆ ਵਾਲਾ ਮੁਹੱਲਾ ਨੇੜੇ ਗੁਰਦੁਆਰਾ ਗੁਰੂਕੁਲ ਸਾਹਿਬ ਮੋਗਾ, ਥਾਣਾ ਸਿਟੀ ਸਾਊਥ ਮੋਗਾ ਜ਼ਿਲ੍ਹਾ ਮੋਗਾ ਨੂੰ ਕਾਬੂ ਕੀਤਾ ਗਿਆ ਅਤੇ (2) ਵਿਕਾਸ ਰਾਮ ਪੁੱਤਰ ਛੱਤਰੂ ਰਾਮ ਪੁੱਤਰ ਰਾਮ ਕੌਮ ਰਾਮਦਾਸੀਏ ਵਾਸੀ ਬੁੱਕਣਵਾਲਾ ਰੋਡ ਧਰਮਪਾਲ ਦੀ ਚੱਕੀ ਮੋਗਾ, ਥਾਣਾ ਸਿਟੀ ਸਾਊਥ ਮੋਗਾ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ, 03 ਜਿੰਦਾ ਕਾਰਤੂਸ ਅਤੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. -91-ਡੀ-3304 ਇਸ ਵਾਰਦਾਤ ਵਿੱਚ ਵਰਤੀ ਗਈ ਬਰਾਮਦ ਕੀਤੀ ਗਈ। ਲਵਪ੍ਰੀਤ ਸਿੰਘ ਉਰਫ਼ ਲੱਬੀ ਅਤੇ ਵਿਕਾਸ ਰਾਮ ਉੱਤਾਨ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

13 ਲੱਖ ਦਾ ਸੋਨਾ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ, ਪੜ੍ਹੋ ਪੂਰੀ ਖ਼ਬਰ

ਮੁੱਖ ਮੰਤਰੀ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਸੰਭਾਲੀ ਕਮਾਨ, ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਲਈ ਕੀਤੀ ਮੀਟਿੰਗ