ਅੰਮ੍ਰਿਤਸਰ ‘ਚ ਪੁਲਿਸ ਨੇ ਤਿੰਨ ਤਸਕਰ ਕੀਤੇ ਗ੍ਰਿਫ਼ਤਾਰ, 9.2 ਕਿਲੋਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ, 28 ਜੂਨ 2024 – ਅੰਮ੍ਰਿਤਸਰ ‘ਚ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਕਰੀਬ 56 ਕਰੋੜ ਰੁਪਏ ਦੀ 9.2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਤਿੰਨ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇੰਨਾ ਹੀ ਨਹੀਂ ਪੁਲਸ ਨੇ ਤਿੰਨਾਂ ਕੋਲੋਂ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਜਲਦੀ ਹੀ ਇਸ ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁਫੀਆ ਸੂਚਨਾਵਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀਪੀ ਅੰਮ੍ਰਿਤਸਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 9.2 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਪਹਿਲੇ ਮਾਮਲੇ ਵਿੱਚ ਥਾਣਾ ਛੇਹਰਟਾ ਨੇ ਸ਼ਿਵਾ ਇਨਕਲੇਵ ਰਾਜਾਸਾਂਸੀ ਅੰਮ੍ਰਿਤਸਰ ਦਿਹਾਤੀ ਦੇ ਇਲਾਕੇ ਵਿੱਚੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਦੂਜੇ ਮਾਮਲੇ ‘ਚ ਥਾਣਾ ਰਣਜੀਤ ਐਵੀਨਿਊ ਨੇ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਮਾਮਲਿਆਂ ਵਿੱਚ, ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਤਿੰਨਾਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਕੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤੇਜ਼ ਰਫਤਾਰ ਕਾਰ ਪਲਟੀ, ਹਾਦਸੇ ‘ਚ ਦੋ ਦੋਸਤਾਂ ਦੀ ਮੌਤ

ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰਨਗੇ ਸੁਖਬੀਰ ਬਾਦਲ – CM ਮਾਨ