ਕਮਿਸ਼ਨਰੇਟ ਪੁਲਿਸ ਨੇ CBSE ਅਤੇ ਓਪਨ ਸਕੂਲ ਦੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

  • ਸਕੂਲ ਦੇ ਪ੍ਰਿੰਸੀਪਲ ਸਮੇਤ ਇੱਕ ਹੋਰ ਵਿਅਕਤੀ ਨੂੰ ਪੁਲਿਸ ਨੇ 600 ਤੋਂ ਵੱਧ ਜਾਅਲੀ ਸਰਟੀਫਿਕੇਟਾਂ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ, 19 ਜਨਵਰੀ 2024: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਿਰੋਹ ਚੱਲ ਰਿਹਾ ਹੈ ਜੋ ਕਿ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋ ਵਿਅਕਤੀਆਂ ਦੀ ਪਹਿਚਾਣ ਅਨੁਰਾਗ ਡਾਬਰ ਪੁੱਤਰ ਰਾਮ ਪ੍ਰਕਾਸ਼ ਵਾਸੀ ਬੀ-46 ਨਿਊ ਵਿਨੈ ਨਗਰ ਲੰਬੀ ਪਿੰਡ ਜਲੰਧਰ ਅਤੇ ਰਾਘਵ ਚੱਢਾ ਪੁੱਤਰ ਨਰੇਸ਼ ਚੰਦਰ ਵਾਸੀ ਐੱਨ.ਡੀ.-193/ਓ. 11 ਮੁਹੱਲਾ ਫਤਿਹਪੁਰੀ ਟਾਂਡਾ ਰੋਡ ਜਲੰਧਰ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖਿਲਾਫ਼ ਥਾਣਾ ਡਿਵੀਜ਼ਨ 8 ਜਲੰਧਰ ਵਿਖੇ 10 ਮਿਤੀ 18-01-2024 ਨੂੰ 465,467,468,471,420 ਆਈ.ਪੀ.ਸੀ., 66ਡੀ ਆਈ.ਟੀ. ਐਕਟ ਅਧੀਨ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਰੋਹ ਬਹੁਤ ਹੀ ਸ਼ਾਤਿਰ ਢੰਗ ਨਾਲ ਕੰਮ ਕਰਦਾ ਸੀ ਅਤੇ ਵੱਡੇ ਪੱਧਰ ‘ਤੇ ਜਾਅਲੀ ਸਰਟੀਫਿਕੇਟ ਬਣਾਉਣ ਵਿਚ ਸ਼ਾਮਲ ਸੀ।
ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਕੰਪਿਊਟਰ ਸੈੱਟ ਸਮੇਤ ਇੱਕ ਪ੍ਰਿੰਟਰ ਅਤੇ 600 ਦੇ ਕਰੀਬ ਜਾਅਲੀ ਸਰਟੀਫਿਕੇਟ ਬਰਾਮਦ ਕੀਤੇ ਹਨ। ਇਸ ਗਿਰੋਹ ਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਨੁਰਾਗ ਡਾਬਰ ਜੋ ਕਿ ਇੱਕ ਪ੍ਰਾਈਵੇਟ ਸਕੂਲ ਦਾ ਪ੍ਰਿੰਸੀਪਲ ਹੈ, ਵਿਦਿਆਰਥੀਆਂ ਤੋਂ ਡਾਟਾ ਇਕੱਠਾ ਕਰਕੇ ਦੂਜੇ ਮੁਲਜ਼ਮ ਰਾਘਵ ਨੂੰ ਭੇਜਦਾ ਸੀ।

ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਰਾਘਵ ਕੰਪਿਊਟਰ ਦੀ ਵਰਤੋਂ ਕਰਕੇ ਡਾਟਾ ਤੋਂ ਜਾਅਲੀ ਸਰਟੀਫਿਕੇਟ ਤਿਆਰ ਕਰਦਾ ਸੀ ਅਤੇ ਇਸ ਨੂੰ ਮਹਿੰਗੇ ਭਾਅ ਵੇਚਦਾ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਿਰੋਹ ਇਨ੍ਹਾਂ ਸਰਟੀਫਿਕੇਟਾਂ ਨੂੰ 20,000 ਰੁਪਏ ਤੋਂ ਲੈ ਕੇ 25,000 ਰੁਪਏ ਤੱਕ ਦੀ ਕੀਮਤ ਵਿੱਚ ਵੇਚਦਾ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਸਬੰਧੀ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਚੀਨ ‘ਚ ਇਕ ਸਕੂਲ ਦੇ ਹੋਸਟਲ ‘ਚ ਲੱਗੀ ਅੱਗ, 13 ਮੌ+ਤਾਂ ਹੋਈਆਂ