ਜਲੰਧਰ: ਭੋਗਪੁਰ ਨੇੜੇ ਕਮਾਦ ਦੇ ਖੇਤਾਂ ਵਿਚੋਂ ਪੁਲਿਸ ਨੇ ਫੜੇ 3 ਗੈਂਗਸਟਰ

  • 2 ਗੈਂਗਸਟਰ ਕੀਤੇ ਸੀ ਪੈਟਰੋਲ ਪੰਪ ‘ਤੇ ਬੰਦ ਪਈ ਕੋਠੀ ‘ਚੋਂ ਗ੍ਰਿਫਤਾਰ
  • ਪੁਲਿਸ ਨੇ ਕੁੱਲ 5 ਗੈਂਗਸਟਰ ਫੜੇ
  • ਗੈਂਗਸਟਰਾਂ ਕੋਲੋਂ ਕੋਲੋਂ ਆਧੁਨਿਕ ਹਥਿਆਰ ਵੀ ਬਰਾਮਦ
  • ਦਿੱਲੀ ਪੁਲਸ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਕੀਤਾ ਆਪਰੇਸ਼ਨ

ਜਲੰਧਰ, 1 ਨਵੰਬਰ, 2022: ਜਲੰਧਰ ‘ਚ ਸਵੇਰੇ 5 ਵਜੇ ਭੋਗਪੁਰ ਦੇ ਪਿੰਡ ਚੱਕ ਜੰਡੂ ‘ਚ ਦਿੱਲੀ ਪੁਲਸ ਨੇ ਛਾਪੇਮਾਰੀ ਕੀਤੀ। ਪੁਲਿਸ ਨੂੰ ਇੱਥੇ ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਸੀ। ਪਿੰਡ ਦੇ ਪੈਟਰੋਲ ਪੰਪ ‘ਤੇ ਬੰਦ ਪਈ ਕੋਠੀ ਤੋਂ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।

ਇਸ ਦੇ ਨਾਲ ਹੀ ਤਿੰਨ ਹੋਰ ਗੈਂਗਸਟਰਾਂ ਨੂੰ ਖੇਤਾਂ ਵਿੱਚੋਂ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਦੀ ਇਹ ਕਾਰਵਾਈ 7 ਘੰਟੇ ਤੱਕ ਚੱਲੀ। ਇਸ ਦੇ ਨਾਲ ਹੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਖੇਤਾਂ ‘ਚ 3 ਤੋਂ 4 ਗੈਂਗਸਟਰ ਲੁਕੇ ਹੋਏ ਹਨ ਪਰ ਸਿਰਫ 3 ਗੈਂਗਸਟਰ ਹੀ ਖੇਤਾਂ ‘ਚ ਲੁਕੇ ਹੋਏ ਸਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਮਿਲੀਆਂ, ਸੰਦੀਪ ਸਿੰਘ ਉਰਫ ਸਾਬੀ ਧੀਰਪੁਰ, ਮਨਪ੍ਰੀਤ ਕਾਨੂੰਪੁਰ ਕਾਲੇ ਵਾਸੀ ਅੰਮ੍ਰਿਤਸਰ ਅਤੇ ਲਵਪ੍ਰੀਤ ਸਿੰਘ ਧਨਪੁਰ ਕਾਲੇ ਵਾਸੀ ਅੰਮ੍ਰਿਤਸਰ ਵੱਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਦਿੱਲੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਭੋਗਪੁਰ ਦੇ ਪਿੰਡ ਚੱਕ ਜੰਡੂ ‘ਚ ਗੈਂਗਸਟਰ ਲੁਕੇ ਹੋਏ ਹਨ। ਉਨ੍ਹਾਂ ਕੋਲ ਬਹੁਤ ਸਾਰੇ ਹਥਿਆਰ ਵੀ ਹਨ। ਦਿੱਲੀ ਪੁਲਿਸ ਨੇ ਜਲੰਧਰ ਪੁਲਿਸ ਨਾਲ ਮਿਲ ਕੇ ਸਵੇਰੇ 5 ਵਜੇ ਛਾਪੇਮਾਰੀ ਕੀਤੀ। ਪੁਲਿਸ ਨੇ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ।

ਪਹਿਲਾਂ ਪੈਟਰੋਲ ਪੰਪ ‘ਤੇ ਬੰਦ ਕੋਠੀ ‘ਚੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ, ਜਿੱਥੋਂ ਪੁਲਿਸ ਨੇ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ | ਇਸ ਦੇ ਨਾਲ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 3 ਤੋਂ 4 ਗੈਂਗਸਟਰ ਵੀ ਇੱਥੋਂ ਭੱਜ ਕੇ ਖੇਤਾਂ ‘ਚ ਲੁਕੇ ਹੋਏ ਹਨ। ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਖੇਤਾਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਗਿਆ ਅਤੇ ਪਿੰਡ ਦੇ ਆਲੇ-ਦੁਆਲੇ ਪੁਲਿਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ। 7 ਘੰਟੇ ਦੀ ਕਾਰਵਾਈ ਤੋਂ ਬਾਅਦ ਪੁਲਸ ਨੇ ਖੇਤਾਂ ‘ਚੋਂ 3 ਗੈਂਗਸਟਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਸ ਨੇ ਖੇਤਾਂ ‘ਚੋਂ ਗੈਂਗਸਟਰਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਮਦਦ ਵੀ ਲਈ।

ਦਿੱਲੀ ਪੁਲਿਸ ਨੇ ਜਲੰਧਰ ਪੁਲਿਸ ਦੀ ਮਦਦ ਨਾਲ ਦੋ ਗੈਂਗਸਟਰਾਂ ਨੂੰ ਪੈਟਰੋਲ ਪੰਪ ਦੀ ਬੰਦ ਪਈ ਕੋਠੀ ਤੋਂ ਕਾਬੂ ਕੀਤਾ ਹੈ। ਦੋਵਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪੁਲਿਸ ਨੇ ਖੇਤਾਂ ‘ਚੋਂ 3 ਹੋਰ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਹਾਲਾਂਕਿ ਦੋਵਾਂ ਪਾਸਿਆਂ ਤੋਂ ਕਿਸੇ ਨੇ ਗੋਲੀਬਾਰੀ ਨਹੀਂ ਕੀਤੀ। ਇਹ ਗੈਂਗਸਟਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦਿੱਲੀ ਆਇਆ ਹੈ। ਹਾਲਾਂਕਿ ਇਸ ਸਬੰਧ ਵਿਚ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ਜ਼ਿਲ੍ਹੇ ਦੇ ਇੱਕ ਪਿੰਡ ’ਚ ਲੁਕੇ ਗੈਂਗਸਟਰ, ਪੁਲਿਸ ਨੇ ਚੁਫੇਰਿਓਂ ਪਾਇਆ ਘੇਰਾ

CM ਮਾਨ ਨੇ ਜਗਰਾਓਂ ‘ਚ ਜੱਚਾ-ਬੱਚਾ ਹਸਪਤਾਲ ਦਾ ਕੀਤਾ ਉਦਘਾਟਨ, ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ