ਐਸ.ਏ.ਐਸ. ਨਗਰ, 18 ਜਨਵਰੀ 2023 – ਥਾਣਾ ਸਦਰ ਪੱਟੀ ਦੀ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਖਿਲਾਫ ਹਵਾਈ ਫਾਇਰ ਕਰਨ ਅਤੇ ਨਜਾਇਜ਼ ਹਥਿਆਰ ਰੱਖਣ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਹੈ। ਉਕਤ ਵਿਅਕਤੀ ਦੀ ਪਛਾਣ ਵਰਿੰਦਰ ਸਿੰਘ ਵਾਸੀ ਹਲਕਾ ਉੱਤਰੀ ਜਗਦੀਸ਼ ਸਿੰਘ ਵਾਸੀ ਪਿੰਡ ਜ਼ੋਰ ਸਿੰਘ ਵਾਲਾ ਥਾਣਾ ਸਦਰ ਪੱਟੀ ਵਜੋਂ ਹੋਈ ਹੈ।
ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਚ ਵਰਿੰਦਰ ਸਿੰਘ ਰਾਈਫਲ ਨਾਲ ਹਵਾ ‘ਚ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਫਿਲਹਾਲ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਮੀਡੀਆ ਤੋਂ ਦੂਰੀ ਬਣਾ ਰੱਖੀ ਹੈ।