ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਛਾਪਣ ਵਾਲੇ ਦੋ ਫੜੇ: ਦੋਵੇਂ ਦੁਕਾਨਦਾਰਾਂ ਨੂੰ ਬਣਾਉਂਦੇ ਸੀ ਨਿਸ਼ਾਨਾ

ਮੋਹਾਲੀ, 25 ਮਾਰਚ 2023 – ਪੰਜਾਬ ਦੇ ਮੋਹਾਲੀ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਕਥਿਤ ਤੌਰ ‘ਤੇ ਜਾਅਲੀ ਭਾਰਤੀ ਕਰੰਸੀ ਛਾਪਣ ਅਤੇ ਬਾਜ਼ਾਰ ‘ਚ ਚਲਾਉਣ ਵਿਚ ਸ਼ਾਮਲ ਸਨ। ਪੁਲਿਸ ਨੇ ਇਨ੍ਹਾਂ ਨੂੰ ਕੁਆਰਕ ਸਿਟੀ, ਇੰਡਸਟਰੀਅਲ ਏਰੀਆ, ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਵਾਸੀ ਬਲਟਾਣਾ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲੀਸ ਅਨੁਸਾਰ ਮੁਲਜ਼ਮ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਜਾਅਲੀ ਕਰੰਸੀ ਦਾ ਕਾਰੋਬਾਰ ਕਰ ਰਹੇ ਸਨ ਅਤੇ ਜ਼ਿਆਦਾਤਰ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾ ਰਹੇ ਸਨ।

ਇਨ੍ਹਾਂ ਖ਼ਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ਵਿੱਚ ਆਈਪੀਸੀ ਦੀ ਧਾਰਾ 489-ਏ ਅਤੇ 489-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਮਿਲੇ ਮੋਬਾਈਲ

ਜ਼ਮੀਨੀ ਵਿਵਾਦ ‘ਚ ਪਿਓ-ਪੁੱਤ ‘ਤੇ ਹਮਲਾ, 6 ‘ਤੇ FIR