ਪੁਲਿਸ ਅਧਿਕਾਰੀ ਦੀ ਕਾਰ ਨੇ ਬੱਚੇ ਨੂੰ ਕੁਚਲਿਆ ! ਪਰਿਵਾਰ ਨੇ ਲਾਏ ਇਲਜ਼ਾਮ

ਲੁਧਿਆਣਾ, 15 ਅਪ੍ਰੈਲ 2023 – ਲੁਧਿਆਣਾ ‘ਚ ACP (ਸਹਾਇਕ ਪੁਲਿਸ ਕਮਿਸ਼ਨਰ) ਦੇ ਡਰਾਈਵਰ ਦੋਸ਼ ਲੱਗ ਰਹੇ ਹਨ ਕਿ ਉਸ ਨੇ ਗਲੀ ‘ਚ ਖੇਡ ਰਹੇ ਬੱਚੇ ਨੂੰ ਕਾਰ ਨਾਲ ਕੁਚਲ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਖੁਦ ਬੱਚੇ ਨੂੰ ਹਸਪਤਾਲ ਲੈ ਕੇ ਗਿਆ। ਜਿੱਥੋਂ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਬੱਚੇ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਇਸ ਨੂੰ ਕੁਦਰਤੀ ਮੌਤ ਦੱਸਿਆ ਹੈ। ਜਿਸ ਕਾਰਨ ਪੁਲਿਸ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਇਹ ਘਟਨਾ ਵਿਕਾਸ ਨਗਰ ਦੀ ਗਲੀ ਨੰਬਰ 3 ਦੀ ਹੈ। ਬੱਚੇ ਦੇ ਚਾਚਾ ਧਰਮੇਸ਼ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਇੱਕ ਸੀਨੀਅਰ ਪੁਲੀਸ ਅਧਿਕਾਰੀ ਰਹਿੰਦਾ ਹੈ। ਸ਼ਨੀਵਾਰ ਨੂੰ ਉਸ ਦੇ ਡਰਾਈਵਰ ਨੇ ਆਪਣੀ ਕੋਠੀ ਦਾ ਗੇਟ ਖੋਲ੍ਹ ਕੇ ਫਾਰਚੂਨਰ ਗੱਡੀ ਕੱਢ ਲਈ। ਬਿਨਾਂ ਆਲੇ-ਦੁਆਲੇ ਦੇਖਦਿਆਂ ਡਰਾਈਵਰ ਨੇ ਡੇਢ ਸਾਲ ਦੇ ਮਾਸੂਮ ਅਨੁਰਾਜ ਨੂੰ ਗੱਡੀ ਦੇ ਅਗਲੇ ਟਾਇਰ ਹੇਠ ਕੁਚਲ ਦਿੱਤਾ। ਅਨੁਰਾਜ ਗਲੀ ਵਿੱਚ ਖੇਡ ਰਿਹਾ ਸੀ। ਚਾਚੇ ਨੇ ਦੱਸਿਆ ਕਿ ਡਰਾਈਵਰ ਇੰਨਾ ਚਲਾਕ ਸੀ ਕਿ ਉਸ ਨੇ ਬੱਚੇ ਨੂੰ ਕਾਰ ਦੀ ਡਿੱਗੀ ਵਿੱਚ ਪਾ ਦਿੱਤਾ ਅਤੇ ਖੁਦ ਹੀ ਉਸ ਨੂੰ ਹਸਪਤਾਲ ਲੈ ਗਿਆ।

ਦੂਜੇ ਪਾਸੇ ਜਦੋਂ ਲੋਕਾਂ ਨੇ ਘਟਨਾ ਵਾਲੀ ਥਾਂ ’ਤੇ ਖੂਨ ਦੇ ਛਿੱਟੇ ਵੇਖ ਕੇ ਡਰਾਈਵਰ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਬਿੱਲੀ ਮਰ ਚੁੱਕੀ ਹੈ। ਧਰਮੇਸ਼ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਤੋਂ ਫੋਨ ਆਇਆ ਕਿ ਉਸ ਦੇ ਬੱਚੇ ਦੀ ਮੌਤ ਹੋ ਗਈ ਹੈ। ਰੋ-ਰੋ ਕੇ ਪਰਿਵਾਰ ਦਾ ਬੁਰਾ ਹਾਲ ਹੈ। ਧਰਮੇਸ਼ ਨੇ ਦੱਸਿਆ ਕਿ ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਉਸ ਨੂੰ ਸਾਰਾ ਮਾਮਲਾ ਸਪੱਸ਼ਟ ਹੋ ਗਿਆ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਦਾ ਯੂਟਿਊਬ ਚੈਨਲ ਹੋਇਆ ਡਿਲੀਟ

ਭਾਰਤੀ ਸਰਹੱਦ ‘ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਨੂੰ ਮਿਲੀ 21 ਕਰੋੜ ਦੀ ਹੈਰੋਇਨ