ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਵਾਇਰਲ ਮਾਮਲੇ ਵਿੱਚ ਪੁਲਿਸ ਬਿਨਾਂ ਕਿਸੇ ਦਬਾਅ ਤੋਂ ਜਾਂਚ ਕਰੇ : ਜਸਵੀਰ ਗੜ੍ਹੀ

  • ਪੰਜਾਬ ਦੇ ਵਿਦਿਆਰਥੀਆਂ ਨਾਲ ਖੜ੍ਹੀ ਹੈ ਬਸਪਾ, ਧੱਕਾ ਨਹੀਂ ਹੋਣ ਦਿਆਂਗੇ

ਚੰਡੀਗੜ੍ਹ, 18 ਸਤੰਬਰ 2022 – ਮੋਹਾਲੀ ਜ਼ਿਲ੍ਹੇ ਵਿੱਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਦੀ ਵੀਡੀਓ ਬਣਾਕੇ ਵਾਇਰਲ ਕਰਨ ਦੇ ਮਾਮਲੇ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿ ਪੁਲਿਸ ਬਿਨਾਂ ਕਿਸੇ ਦਬਾਅ ਦੇ ਜਾਂਚ ਕਰੇ।

ਗੜ੍ਹੀ ਨੇ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਵਿੱਚ ਸ਼ਾਮਲ ਸਭ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਦੇ ਹੋਏ ਸਖਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਜਾਣ। ਗੜ੍ਹੀ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਵਿੱਚ ਪੜ੍ਹਾਈ ਕਰ ਰਹੀਆਂ ਧੀਆਂ ਦੀ ਇਜ਼ਤ ਨਾਲ ਇਸ ਤਰ੍ਹਾਂ ਖਲਵਾੜ ਕਰਨਾ ਬਹੁਤ ਚਿੰਤਾਜਨਕ ਤੇ ਨਿੰਦਣਯੋਗ ਹੈ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਵਿਦਿਆਰਥੀਆਂ ਨਾਲ ਖੜ੍ਹੀ ਹੈ, ਅਸੀ ਕਿਸੀ ਵੀ ਵਿਦਿਆਰਥੀ ਨਾਲ ਧੱਕਾ ਨਹੀਂ ਹੋਣ ਦਿਆਂਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਵੱਲੋਂ ਪਾਵਰਕੌਮ ਦਾ ਹੌਲਦਾਰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਸਾਥੀ ਸਣੇ ਕਾਬੂ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ