ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਸਾਰੀ ਸਿਆਸੀ ਧਿਰਾਂ ਦੇ ਵੱਡੇ ਲੀਡਰਾਂ ਨੂੰ ਬਹਿਸ ਦੀ ਚੁਣੌਤੀ ਦੀ ਦਿੱਤੀ ਸੀ, ਜਿਸ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੀ ਅਗਵਾਈ ‘ਚ ਉਨ੍ਹਾਂ ਨਾਲ ਬਹਿਸ ਕਰਨ ਲਈ ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਪਹੁੰਚੇ, ਜਿੱਥੇ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਨੂੰ ਮੁੱਖ ਮੰਤਰੀ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚਣ ਤੋਂ ਰੋਕਣ ਲਈ ਉਨ੍ਹਾਂ ‘ਤੇ ਪਾਣੀ ਦੀ ਬੌਛਾੜਾਂ ਕੀਤੀ ਗਈਆਂ। ਇਸ ਦੌਰਾਨ ਕਈ ਅਕਾਲੀ ਆਗੂਆਂ ਦੀਆਂ ਪੱਗਾਂ ਲੱਥ ਗਈਆਂ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਸਮੇਤ ਹੋਰ ਵੱਡੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਸਾਰੀ ਸਿਆਸੀ ਧਿਰਾਂ ਦੇ ਵੱਡੇ ਲੀਡਰਾਂ ਨੂੰ ਬਹਿਸ ਦੀ ਚੁਣੌਤੀ ਦੀ ਦਿੱਤੀ ਸੀ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਸੀ ਕਿ, “ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।”
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਦਲ ਨੇ ਕਿਹਾ ਕਿ ਮੁੱਖ ਮੰਤਰੀ ਉਨ੍ਹਾਂ ਨਾਲ ਡਿਬੇਟ ਕਰਨ ਦੀ ਥਾਂ ਪਹਿਲਾਂ ਹੀ ਮੱਧ ਪ੍ਰਦੇਸ਼ ਦੇ ਰਵਾਨਾ ਹੋ ਗਏ ਹਨ।