ਪੁਲਿਸ ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਵੇਗੀ: ਮੂਸੇਵਾਲਾ ਕਤਲ ਕੇਸ ‘ਚ ਕਰੇਗੀ ਪੁੱਛਗਿੱਛ

ਚੰਡੀਗੜ੍ਹ, 1 ਜੂਨ 2022 – ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਵੇਗੀ। ਮਾਨਸਾ ਦੇ ਐਸਐਸਪੀ ਡਾ: ਗੌਰਵ ਤੁਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਲਾਰੈਂਸ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਸਦਾ ਰਿਮਾਂਡ ਖਤਮ ਹੋਵੇਗਾ ਪੰਜਾਬ ਪੁਲਿਸ ਉਸਦਾ ਰਿਮਾਂਡ ਲੈ ਲਵੇਗੀ। ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਦੀ SIT ਨੇ ਆਪਣੀ ਸਾਰੀ ਕਾਗਜੀ ਕਾਰਵਾਈ ਕਰ ਲਈ ਹੈ।

ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ ਕਿ ਮੂਸੇਵਾਲਾ ਦੇ ਕਤਲ ‘ਚ ਕੌਣ-ਕੌਣ ਸ਼ਾਮਲ ਹੈ, ਉਸ ਨੂੰ ਹਥਿਆਰ ਕਿਸ ਨੇ ਮੁਹੱਈਆ ਕਰਵਾਏ ਸਨ। ਸਾਰੀ ਰੇਕੀ ਕਿਸਨੇ ਕੀਤੀ ? ਉਨ੍ਹਾਂ ਨੂੰ ਕਿਵੇਂ ਪਤਾ ਲੱਗਾ ਕਿ ਮੂਸੇਵਾਲਾ ਬਿਨਾਂ ਬੁਲੇਟ ਪਰੂਫ ਗੱਡੀ ਅਤੇ ਗੰਨਮੈਨ ਦੇ ਜਾ ਰਿਹਾ ਹੈ ?

ਜਦੋਂਕਿ ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸ ਦਾ ਪੰਜਾਬ ਪੁਲਿਸ ਕੋਲੋਂ ਐਨਕਾਊਂਟਰ ਹੋਣ ਦਾ ਖਤਰਾ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਪੰਜਾਬ ਨਾ ਭੇਜਿਆ ਜਾਵੇ। ਪੁੱਛਗਿੱਛ ਕਿਸੇ ਹੋਰ ਰਾਜ, ਤਿਹਾੜ ਜੇਲ੍ਹ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਣੀ ਚਾਹੀਦੀ ਹੈ।

ਲਾਰੈਂਸ ਨੇ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ, ਉਸਨੇ ਇਸਨੂੰ ਵਾਪਸ ਲੈ ਲਿਆ। ਇਸ ਦਾ ਕਾਰਨ ਇਹ ਹੈ ਕਿ ਫਿਲਹਾਲ ਉਸ ਨੂੰ ਲਿਆਉਣ ਲਈ ਪੰਜਾਬ ਪੁਲਿਸ ਕੋਲ ਕੋਈ ਵਾਰੰਟ ਨਹੀਂ ਹੈ। ਗੈਂਗਸਟਰ ਲਾਰੈਂਸ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗਾ। ਜਿਸ ਵਿੱਚ ਪੰਜਾਬ ਲਿਆਉਣ ਸਮੇਂ ਸੁਰੱਖਿਆ ਦੀ ਨਿਗਰਾਨੀ ਕਰਨ ਦੀ ਮੰਗ ਕੀਤੀ ਜਾਵੇਗੀ। ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਗੈਂਗ ਦਾ ਨਾਂ ਆਇਆ ਹੈ। ਕੈਨਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ, ਜੋ ਇਸ ਗੈਂਗ ਦਾ ਕਰੀਬੀ ਹੈ।

ਗੈਂਗਸਟਰ ਲਾਰੈਂਸ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਰਿਮਾਂਡ ‘ਤੇ ਹੈ। ਉਸ ਨੂੰ ਕੱਲ੍ਹ 5 ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਵੀ ਉਸ ਤੋਂ ਪੁੱਛਗਿੱਛ ਕਰਨ ਜਾ ਰਹੀ ਹੈ। 5 ਦਿਨਾਂ ਬਾਅਦ ਪੰਜਾਬ ਪੁਲਿਸ ਉਸ ਦਾ ਰਿਮਾਂਡ ਵੀ ਮੰਗੇਗੀ ਤਾਂ ਜੋ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਕਾਗਜ਼ੀ ਸਟੈਂਪ ਪੇਪਰਾਂ ਦਾ ਖ਼ਾਤਮਾ, ਈ-ਸਟੈਂਪ ਸਹੂਲਤ ਦੀ ਸ਼ੁਰੂਆਤ

ਨਾਬਾਲਿਗ ਪੁੱਤ ਨੂੰ ਕਾਰ ਦੇਣ ਵਾਲੇ ਪਿਓ ‘ਤੇ ਹੋਇਆ ਪਰਚਾ, ਲੁਧਿਆਣਾ ਟ੍ਰੈਫਿਕ ਪੁਲਿਸ ਨੇ ਕੀਤੀ ਕਾਰਵਾਈ