ਪੁਲਿਸ ਸ਼ੂਟਰ ਫੌਜੀ, ਕਸ਼ਿਸ਼ ਤੇ ਟੀਨੂੰ ਕੋਲੋਂ ਆਲਟੋ ਖੋਹਣ ਤੇ ਮੁੰਡੀ ਦੇ ਠਿਕਾਣੇ ਬਾਰੇ ਕਰੇਗੀ ਪੁੱਛਗਿੱਛ

ਮਾਨਸਾ, 27 ਜੁਲਾਈ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪਸ਼ੂਟਰ ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਮਦਦਗਾਰ ਟੀਨੂੰ ਨੂੰ ਪੁਲਿਸ ਨੇ ਰਿਮਾਂਡ ‘ਤੇ ਲਿਆ ਹੈ। ਤਿੰਨੋਂ ਜੇਲ੍ਹ ਵਿੱਚ ਸਨ। ਮਾਨਸਾ ਦੀ ਅਦਾਲਤ ਵਿਚ ਪੇਸ਼ ਹੋਣ ਤੋਂ ਬਾਅਦ ਉਸ ਦਾ 29 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਇਨ੍ਹਾਂ ਤੋਂ ਮੂਸੇਵਾਲਾ ਦੇ ਕਤਲ ਤੋਂ ਬਾਅਦ ਆਲਟੋ ਕਾਰ ਖੋਹਣ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਕਤਲ ਕਰਨ ਤੋਂ ਬਾਅਦ ਉਹ ਹਰਿਆਣਾ ਦੇ ਵਿਅਕਤੀ ਤੋਂ ਕਾਰ ਖੋਹ ਕੇ ਫਰਾਰ ਹੋ ਗਏ ਸੀ। ਇਸ ਦੇ ਨਾਲ ਹੀ ਉਨ੍ਹਾਂ ਤੋਂ ਫਰਾਰ ਛੇਵੇਂ ਸ਼ਾਰਪਸ਼ੂਟਰ ਦੀਪਕ ਮੁੰਡੀ ਦੇ ਠਿਕਾਣੇ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ।

ਲਾਰੈਂਸ ਗੈਂਗ ਵੱਲੋਂ ਮੂਸੇਵਾਲਾ ਨੂੰ ਮਾਰਨ ਲਈ ਕੋਰੋਲਾ ਅਤੇ ਬੋਲੈਰੋ ਮਾਡਿਊਲ ਦੀ ਵਰਤੋਂ ਕੀਤੀ ਗਈ ਸੀ। ਇਨ੍ਹਾਂ ਵਿੱਚ ਕੋਰੋਲਾ ਮਾਡਿਊਲ ਵਿੱਚ ਪੰਜਾਬ ਦੇ ਸ਼ਾਰਪਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਸਨ। ਦੋਵਾਂ ਦਾ ਅੰਮ੍ਰਿਤਸਰ ‘ਚ ਐਨਕਾਊਂਟਰ ਹੋ ਚੁੱਕਾ ਹੈ। ਬੋਲੈਰੋ ਮੋਡੀਊਲ ਵਿੱਚ ਫੌਜੀ ਦੇ ਨਾਲ ਅੰਕਿਤ ਸੇਰਸਾ, ਕਸ਼ਿਸ਼ ਅਤੇ ਦੀਪਕ ਮੁੰਡੀ ਸ਼ਾਮਲ ਸਨ। ਮੁੰਡੀ ਪਹਿਲਾਂ ਰੂਪਾ ਤੇ ਮੰਨੂੰ ਨਾਲ ਹੋਣ ਦੀ ਸੰਭਾਵਨਾ ਸੀ। ਜੇਕਰ ਉਹ ਉਨ੍ਹਾਂ ਨਾਲ ਨਹੀਂ ਮਿਲਿਆ ਤਾਂ ਪੁਲਿਸ ਹੁਣ ਫੌਜੀ ਤੋਂ ਉਸ ਦੇ ਲੁਕਣ ਵਾਲੇ ਟਿਕਾਣਿਆਂ ਬਾਰੇ ਪੁੱਛਗਿੱਛ ਕਰੇਗੀ।

ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਰਿਸ਼ਤੇਦਾਰਾਂ ਨਾਲ ਥਾਰ ਦੀ ਜੀਪ ਵਿੱਚ ਸਫ਼ਰ ਕਰ ਰਿਹਾ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕਰਕੇ ਦੋ ਗੰਨਮੈਨ ਵਾਪਸ ਲੈ ਲਏ ਸਨ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਹੈ। ਲਾਰੈਂਸ ਗੈਂਗ ਦੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਮੂਸੇਵਾਲਾ ਨੂੰ ਮੋਹਾਲੀ ‘ਚ ਕਤਲ ਕੀਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਮਾਰਿਆ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਨਵੇਂ AG ਦੀ ਨਿਯੁਕਤੀ ਨੂੰ ਲੈ ਕੇ ਹੰਗਾਮਾ, ਪੜ੍ਹੋ ਕੀ ਹੈ ਮਾਮਲਾ ?

ਝੁੱਗੀ-ਝੌਂਪੜੀ ‘ਚ ਅੱਗ ਲੱਗਣ ਕਾਰਨ 7 ਮੌਤਾਂ ਦਾ ਮਾਮਲਾ: ਲੁਧਿਆਣਾ ਨਗਰ ਨਿਗਮ ਨੂੰ 100 ਕਰੋੜ ਦਾ ਜੁਰਮਾਨਾ