ਆਪਣੇ ਵਿਆਹ ਦੀ ਖੁਸ਼ੀ ‘ਚ ਪੁਲਿਸ ਮੁਲਾਜ਼ਮ ਨੇ ਹੀ ਕੀਤੇ ਹਵਾਈ ਫਾਇਰ, ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਚਾ ਦਰਜ

ਅੰਮ੍ਰਿਤਸਰ, 22 ਨਵੰਬਰ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਖਤਮ ਕਰਨ ਲਈ ਵਿਆਹ ਸ਼ਾਦੀਆਂ ਅਤੇ ਧਾਰਮਿਕ ਸਮਾਗਮਾਂ ਵਿਚ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ ਪਰ ਅੰਮ੍ਰਿਤਸਰ ‘ਚ ਆਪਣੇ ਹੀ ਵਿਆਹ ‘ਤੇ ਗੋਲੀ ਚਲਾਉਣ ਵਾਲੇ ਇਕ ਪੁਲਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਮਜੀਠਾ ਦੀ ਪੁਲਸ ਨੇ ਹੌਲਦਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਵਾਇਰਲ ਵੀਡੀਓ ‘ਚ ਗੋਲੀ ਚਲਾਉਣ ਵਾਲਾ ਕਾਂਸਟੇਬਲ ਦਿਲਜੋਧ ਸਿੰਘ ਹੈ ਜੋ ਕਾਥੂਨੰਗਲ ਥਾਣੇ ‘ਚ ਤਾਇਨਾਤ ਹੈ। ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਭੰਗਾਲੀ ਕਲਾਂ ਦਾ ਰਹਿਣ ਵਾਲਾ ਦਿਲਜੋਧ ਆਪਣੇ ਵਿਆਹ ‘ਤੇ ਡੀਜੇ ਪਾਰਟੀ ‘ਚ ਦੋਨਾਂ ਹੱਥਾਂ ‘ਚ ਪਿਸਤੌਲ ਨਾਲ ਗੋਲੀਆਂ ਚਲਾ ਰਿਹਾ ਸੀ। ਉਸ ਨੇ ਕਈ ਰਾਉਂਡ ਫਾਇਰ ਕੀਤੇ, ਜਿਸ ਦੀ ਵੀਡੀਓ ਨੂੰ ਕਿਸੇ ਨੇ ਪ੍ਰਚਾਰ ਲਈ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਪਰ ਵੀਡੀਓ ਵਾਇਰਲ ਹੁੰਦੇ ਹੀ ਦਿਲਜੋਧ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਮਜੀਠਾ ਦੀ ਪੁਲਸ ਨੇ ਜਾਂਚ ਸ਼ੁਰੂ ਕੀਤੀ, ਜਿਸ ‘ਚ ਸਾਹਮਣੇ ਆਇਆ ਕਿ ਵੀਡੀਓ ਪਿੰਡ ਭੰਗਾਲੀ ਕਲਾਂ ਦੀ ਹੈ। ਫਾਇਰਿੰਗ ਕਰਨ ਵਾਲਾ ਕੋਈ ਹੋਰ ਨਹੀਂ ਸਗੋਂ ਪੁਲਿਸ ਵਿਭਾਗ ਦਾ ਕਾਂਸਟੇਬਲ ਹੈ। ਇਸ ਮਗਰੋਂ ਪੁਲੀਸ ਨੇ ਦਿਲਜੋਧ ਖ਼ਿਲਾਫ਼ ਆਈਪੀਸੀ 188 ਅਤੇ 336 ਤਹਿਤ ਕੇਸ ਦਰਜ ਕਰ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਧਾਰ ਕਾਰਡ ‘ਤੇ ਪਤਾ ਬਦਲਣ ਲਈ ਰਿਸ਼ਵਤ ਲੈਣ ਦੇ ਦੋਸ਼ ‘ਚ ਸਰਪੰਚ ਗ੍ਰਿਫਤਾਰ

ਟੈਰਰ ਫੰਡਿੰਗ ਮਾਮਲਾ: ਮੋਹਾਲੀ ਪੁਲਿਸ ਗੈਂਗਸਟਰ ਭੋਲਾ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਫਰੀਦਕੋਟ ਤੋਂ ਲਿਆਏਗੀ