ਪੁਲਿਸ ਕਰਮੀ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਛੇਹਰਟਾ, 5 ਜੂਨ 2022 – ਪੁਲਿਸ ਥਾਣਾ ਛੇਹਰਟਾ ਅਧੀਨ ਸੇਵਾਵਾਂ ਨਿਭਾ ਰਹੇ ਪੀ.ਸੀ.ਆਰ ਮੁਲਾਜ਼ਮ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦੀ ਖਬਰ ਸਾਹਮਣੇ ਆਈ ਹੈ। ਮੁਲਾਜ਼ਮ ਦੀ ਪਛਾਣ ਜਸਵੰਤ ਸਿੰਘ ਵੱਜੋਂ ਹੋਈ ਹੈ। ਗੋਲੀਆਂ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਸਵੰਤ ਸਿੰਘ ਪੁਲਿਸ ਵਿਭਾਗ ‘ਚ ਏ.ਐੱਸ.ਆਈ ਦੇ ਅਹੁਦੇ ‘ਤੇ ਤਾਇਨਾਤ ਹੈ ਅਤੇ ਛੇਹਰਟਾ ਅਧੀਨ ਖੇਤਰ ਪੀ.ਸੀ.ਆਰ. ਮੋਟਰਸਾਈਕਲ ਨੰਬਰ 59 ‘ਤੇ ਡਿਊਟੀ ਕਰ ਰਿਹਾ ਹੈ। ਅੱਜ ਸਵੇਰੇ ਜਸਵੰਤ ਸਿੰਘ 8 ਵਜੇ ਦੇ ਕਰੀਬ ਡਿਊਟੀ ‘ਤੇ ਹਾਜ਼ਰ ਹੋਏ ਅਤੇ ਚਾਰਜ ਲੈਣ ਤੋਂ ਬਾਅਦ ਨਰਾਇਣਗੜ੍ਹ ਸਥਿਤ ਆਪਣੇ ਘਰ ਕਿਸੇ ਜ਼ਰੂਰੀ ਕੰਮ ਲਈ ਗਏ। 9 ਵਜੇ ਦੇ ਕਰੀਬ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਛਿਹਰਟਾ ਵਿਖੇ ਨਾਕਾਬੰਦੀ ‘ਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਕੇ ਏ.ਐੱਸ.ਆਈ. ਜਸਵੰਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ।

ਥਾਣਾ ਛਿਹਰਟਾ ਦੀ ਪੁਲਿਸ ਤੁਰੰਤ ਹਰਕਤ ਵਿਚ ਆਉਂਦਿਆਂ ਘਟਨਾ ਸਥਾਨ ‘ਤੇ ਪੁੱਜੀ ਅਤੇ ਪੁਲਿਸ ਵਲੋਂ ਏ.ਐੱਸ.ਆਈ. ਜਸਵੰਤ ਸਿੰਘ ਨੂੰ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਕੇਂਦਰੀ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ

ਮਨਜਿੰਦਰ ਸਿਰਸਾ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ