ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਕੀਤੀ ਖ਼ੁਦ+ਕੁਸ਼ੀ

ਅੰਮ੍ਰਿਤਸਰ, 21 ਫਰਵਰੀ 2023 – ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ‘ਪੈਂਟ ਗਿੱਲੀ ਕਰਨ ਦੇ ਬਿਆਨ’ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲੀਸ ਕੁਆਟਰ ਵਿੱਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ।

ਪੁਲਸ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ ‘ਤੇ ਪਰਤਿਆ ਸੀ। ਉਸ ਨੂੰ ਕੀ ਪਰੇਸ਼ਾਨ ਕਰ ਰਿਹਾ ਸੀ ਇਸ ਬਾਰੇ ਹੋਰ ਵੇਰਵੇ ਇਸ ਸਮੇਂ ਸਾਂਝੇ ਨਹੀਂ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਦੌਰੇ ‘ਤੇ ਸਨ। ਸਿੱਧੂ ਨੇ 27 ਦਸੰਬਰ ਨੂੰ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਪੁਲਿਸ ਨੂੰ ਲੈ ਕੇ ਬਿਆਨ ਦਿੱਤਾ ਸੀ। ਉਸ ਪ੍ਰੋਗਰਾਮ ‘ਚ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ ‘ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ‘ਉਹ ਉੱਚੀ ਆਵਾਜ਼ ‘ਚ ਦਬਕਾ ਮਾਰ ਦੇਣ’ ਤਾਂ ਐਸ ਐਚ ਓ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਕੁਮਾਰ ਨੇ ਸਿੱਧੂ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਵੀਡੀਓ ਰਾਹੀਂ ਇਸ ਦਾ ਵਿਰੋਧ ਵੀ ਕੀਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਬੱਸ ਸਟੈਂਡ ‘ਤੇ ਆਟੋ ਚਾਲਕ ਨੇ ਕੀਤਾ ਹੰਗਾਮਾ, ਪੁਲਿਸ ਨੇ ਕੀਤਾ ਚਲਾਨ, ਪੜ੍ਹੋ ਪੂਰੀ ਖ਼ਬਰ

3 ਕੁੱਤਿਆਂ ਨੇ 2 ਸਾਲ ਦੀ ਮਾਸੂਮ ਬੱਚੀ ਨੂੰ ਨੋਚਿਆ, ਸਿਰ ਦੀ ਹੋਵੇਗੀ ਪਲਾਸਟਿਕ ਸਰਜਰੀ