ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

  • ਹਰ ਜ਼ਿਲ੍ਹੇ ਵਿੱਚ ਬਣਾਏ ਜਾਣਗੇ ਅੰਬੇਡਕਰ ਭਵਨ
  • ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਰਨਾਂ ਭਾਈਵਾਲਾਂ ਨਾਲ ਮਿਲ ਕੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
  • ਕੈਬਨਿਟ ਮੰਤਰੀ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 30 ਮਾਰਚ 2022 – ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦਾ ਚਾਰਜ ਸੰਭਾਲਣ ਤੋਂ ਬਾਅਦ ਉਨਾਂ ਵੱਲੋਂ ਬਕਾਏ ਨਿਪਟਾਉਣ ਸਬੰਧੀ ਕੀਤੇ ਗਏ ਵਾਅਦੇ ਮੁਤਾਬਕ ਪੋਸਟ-ਮੈਟ੍ਰਿਕ ਸਕਾਲਰਸ਼ਿਪ ਤਹਿਤ ਮਾਰਚ 2022 ਤੱਕ ਦੇ ਬਕਾਇਆ ਨੂੰ ਕਲੀਅਰ ਕਰਦਿਆਂ 184 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ ਸ਼ਗਨ ਸਕੀਮ ਤਹਿਤ ਦਸੰਬਰ 2021 ਤੱਕ 30.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਅੰਬੇਡਕਰ ਭਵਨ ਬਣਾਏ ਜਾਣਗੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨਾਂ ਭਵਨਾਂ ਦੀ ਉਸਾਰੀ ਲਈ ਕਿਫ਼ਾਇਤੀ ਢੰਗ ਨਾਲ ਹੋਰ ਸਰਕਾਰੀ ਅਦਾਰਿਆਂ ਦੀ ਮੁਹਾਰਤ ਪ੍ਰਾਪਤ ਕਰਨ। ਮੌਜੂਦਾ ਅੰਬੇਡਕਰ ਭਵਨਾਂ ਦੀ ਸਾਂਭ-ਸੰਭਾਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਝ ਪੁਰਾਣੀਆਂ ਇਮਾਰਤਾਂ ਦੀ ਫੌਰੀ ਸਾਂਭ-ਸੰਭਾਲ ਦੀ ਲੋੜ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ’ਆਪ’ ਸਰਕਾਰ ਅੰਬੇਡਕਰ ਭਵਨਾਂ ਦੀ ਉਸਾਰੀ ਅਤੇ ਸਾਂਭ-ਸੰਭਾਲ ਲਈ ਵਚਨਬੱਧ ਹੈ।

ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਸਾਰੀਆਂ ਭਲਾਈ ਸਕੀਮਾਂ ਲਈ ਵਾਧੂ ਫੰਡ ਅਲਾਟ ਕਰਨ ਦਾ ਭਰੋਸਾ ਦਿੱਤਾ। ਕੇਂਦਰੀ ਫੰਡ ਵਾਲੀਆਂ ਸਕੀਮਾਂ ਬਾਰੇ ਗੱਲ ਕਰਦਿਆਂ ਉਨਾਂ ਅੱਗੇ ਕਿਹਾ ਕਿ ਉਹ ਫੰਡ ਜਲਦੀ ਜਾਰੀ ਕਰਨ ਲਈ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਕੋਲ ਮਾਮਲਾ ਉਠਾਉਣਗੇ ਤਾਂ ਜੋ ਸਾਡੇ ਕਮਜ਼ੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਕੌਰ ਨੇ ਅੱਗੇ ਕਿਹਾ ਕਿ ਬੈਕਫਿੰਕੋ ਦੀਆਂ ਵੱਖ-ਵੱਖ ਲੋਨ ਸਕੀਮਾਂ ਜਿਵੇਂ ਕਿ ਡਾਇਰੈਕਟ ਲੋਨ ਸਕੀਮ, ਐਨ.ਬੀ.ਸੀ.ਐਫ.ਡੀ.ਸੀ., ਐਜੂਕੇਸਨ ਲੋਨ ਸਕੀਮ, ਮਾਈਕਰੋ ਫਾਈਨਾਂਸ ਸਕੀਮ, ਮਹਿਲਾ ਸਮਰਿਧੀ ਯੋਜਨਾ ਅਤੇ ਹੋਰ ਸਕੀਮਾਂ ਦਾ ਲਾਭ ਲੋਕਾਂ ਨੂੰ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਜੀ. ਰਮੇਸ ਗੰਟਾ, ਕਾਰਜਕਾਰੀ ਡਾਇਰੈਕਟਰ ਐਸ.ਸੀ ਅਤੇ ਬੀ.ਸੀ ਕਾਰਪੋਰੇਸ਼ਨ ਸ੍ਰੀ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਐਸਜੇਈਐਮ ਅਤੇ ਸਬ ਪਲਾਨ ਰਾਜ ਬਹਾਦਰ ਸਿੰਘ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਰਾਜੀਵ-ਲੌਂਗੋਵਾਲ ਸਮਝੌਤੇ ’ਤੇ ਸੰਸਦ ਮੋਹਰ ਲਗਾਵੇ : ਹਰਸਿਮਰਤ ਬਾਦਲ

ਲੁਧਿਆਣਾ ਬੰਬ ਬਲਾਸਟ ਮਾਮਲਾ: NIA ਨੇ ਖੰਨਾ ‘ਚ ਮੁੱਖ ਮੁਲਜ਼ਮ ਦੇ ਘਰ ਮਾਰਿਆ ਛਾਪਾ