ਨਸ਼ੇ ਦੇ ‘ਮਾਮਲੇ ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, PPS ਰਾਜਜੀਤ ਸਿੰਘ ਨੌਕਰੀ ਤੋਂ ਬਰਖਾਸਤ

  • ਪੰਜਾਬ ਦੇ ਭਵਿੱਖ ਨੂੰ ਨਸ਼ੇ ਦੇ ਦਲਦਲ ‘ਚ ਡੋਬਣ ਵਾਲਿਆਂ ਖਿਲਾਫ਼ ਮੁੱਖ ਮੰਤਰੀ ਦੀ ਮਿਸਾਲੀ ਕਾਰਵਾਈ
  • ਪੀ.ਪੀ.ਐਸ. ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜਦ ਕਰ ਕੇ ਨੌਕਰੀ ਤੋਂ ਤੁਰਤ ਕੀਤਾ ਬਰਖਾਸਤ
  • ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਪਤੀ ਦੀ ਜਾਂਚ ਕਰਨ ਦੇ ਵੀ ਦਿੱਤੇ ਹੁਕਮ
  • ਲੰਬੇ ਸਮੇਂ ਤੋਂ ਰਵਾਇਤੀ ਪਾਰਟੀਆਂ ਦੀ ਮਿਲੀਭੁਗਤ ਕਰਕੇ ਬੰਦ ਪਈਆਂ ਰਿਪੋਰਟਾਂ ਨੂੰ ਖੁਲ੍ਹਵਾ ਕੇ ਕੀਤੀ ਕਾਰਵਾਈ
  • ਨਸਾ ਤਸਕਰੀ ‘ਚ ਸਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ

ਚੰਡੀਗੜ੍ਹ, 18 ਅਪ੍ਰੈਲ 2023 – ਨਸਾ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸਾਮਲ ਲੋਕਾਂ ਨਾਲ ਕੋਈ ਲਿਹਾਜ ਨਾ ਵਰਤਣ ਦੀ ਨੀਤੀ ਉਤੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੀ.ਪੀ.ਐਸ. ਅਧਿਕਾਰੀ ਰਾਜਜੀਤ ਸਿੰਘ ਦੀ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਉਸ ਦੀਆਂ ਸੇਵਾਵਾਂ ਨੂੰ ਬਰਖਾਸਤ ਕਰ ਦਿੱਤਾ ਹੈ।

ਹੋਰ ਵੇਰਵਿਆਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ਵਿੱਚ ਨਾਮਜਦ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸਟ ਕਿਹਾ ਕਿ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਰਾਜਜੀਤ ਦੀ ਇਸ ਗੰਭੀਰ ਜੁਰਮ ਵਿੱਚ ਸਮੂਲੀਅਤ ਦਾ ਪਤਾ ਲੱਗਿਆ ਹੈ, ਇਸ ਲਈ ਉਸ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਹੋਰ ਵੇਰਵੇ ਬਹੁਤ ਜਲਦੀ ਸਾਂਝਾ ਕੀਤੇ ਜਾਣਗੇ ਅਤੇ ਕਿਹਾ ਕਿ ਇਹ ਸਿਰਫ ਸੁਰੂਆਤ ਹੈ। ਸੂਬੇ ਅਤੇ ਨੌਜਵਾਨਾਂ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸਾਮਲ ਸਾਰੇ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਧੇ ਨਸ਼ਿਆਂ ਨੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਧਨਾਢ ਆਗੂਆਂ ਨੇ ਨੌਕਰਸਾਹਾਂ ਅਤੇ ਨਸਾ ਤਸਕਰਾਂ ਦੀ ਮਿਲੀਭੁਗਤ ਨਾਲ ਇਸ ਗੈਰ-ਕਾਨੂੰਨੀ ਧੰਦੇ ਦੀ ਸਰਪ੍ਰਸਤੀ ਕੀਤੀ ਤਾਂ ਜੋ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਜਾਂਚ ਰਿਪੋਰਟ ਲੰਬੇ ਸਮੇਂ ਤੋਂ ਠੰਢੇ ਬਸਤੇ ਵਿੱਚ ਸੀ ਕਿਉਂਕਿ ਪਿਛਲੀ ਸਰਕਾਰ ਵਿੱਚੋਂ ਕੋਈ ਵੀ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਲਈ ਸੁਹਿਰਦ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਹਾਈ ਕੋਰਟ ਤੋਂ ਤਿੰਨ ਪੈਕਟਾਂ ਵਿੱਚ ਰਿਪੋਰਟ ਪ੍ਰਾਪਤ ਹੋ ਗਈ ਹੈ ਤਾਂ ਸੂਬੇ ਅਤੇ ਇਸ ਦੇ ਨੌਜਵਾਨਾਂ ਦੀਆਂ ਵਿਰੋਧੀ ਤਾਕਤਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਲੋਕਾਂ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਦੇ ਹੱਥ ਨਸੇ ਦਾ ਸ਼ਿਕਾਰ ਹੋਏ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।

ਜ਼ਿਕਰਯੋਗ ਹੈ ਕਿ ਇਹ ਰਿਪੋਰਟਾਂ ਪੰਜ ਸਾਲਾਂ ਤੋਂ ਲਟਕ ਰਹੀਆਂ ਸਨ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ 15 ਫਰਵਰੀ ਨੂੰ ਹਾਈ ਕੋਰਟ ‘ਚ ਸਹਿਮਤੀ ਦੇ ਦਿੱਤੀ ਸੀ। ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ ਕੀਤੀਆਂ ਸਾਰੀਆਂ ਸੀਲਬੰਦ ਰਿਪੋਰਟਾਂ ਜੋ ਪੁਲਿਸ ਅਧਿਕਾਰੀਆਂ ਅਤੇ ਨਸਾ ਤਸਕਰਾਂ ਵਿਚਕਾਰ ਗਠਜੋੜ ਦਾ ਪਰਦਾਫਾਸ ਕਰਦੀਆਂ ਹਨ, ਨੂੰ ਜਨਤਕ ਕਰਨ ਦੀ ਸਹਿਮਤੀ ਦਿੱਤੀ ਸੀ। ਇਹ ਰਿਪੋਰਟਾਂ ਵਿਸੇਸ ਜਾਂਚ ਟੀਮ ਵੱਲੋਂ ਪੇਸ ਕੀਤੀਆਂ ਗਈਆਂ ਸਨ, ਜਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਇਸ ਕਾਰਵਾਈ ਨੇ ਅਫਸਰਾਂ-ਸਿਆਸਤਦਾਨਾਂ ਅਤੇ ਨਸਾ ਤਸਕਰਾਂ ਦੇ ਗਠਜੋੜ ਖਿਲਾਫ ਸਖਤ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸਾਮਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਕੈਦੀ ਆਪਣੇ ਪਰਿਵਾਰਾਂ ਨੂੰ ਮਿਲਣਗੇ : ਸ਼੍ਰੋਮਣੀ ਕਮੇਟੀ ਨੇ ਲਈ ਇਜਾਜ਼ਤ

ਤਸਕਰੀ ਦੀ ਨੀਅਤ ਨਾਲ ਅਗਵਾ ਕੀਤਾ ਬੱਚਾ ਪੁਲਿਸ ਨੇ 10 ਘੰਟਿਆਂ ‘ਚ ਕੀਤਾ ਬਰਾਮਦ, ਪਤੀ-ਪਤਨੀ ਵੀ ਗ੍ਰਿਫ਼ਤਾਰ