‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ ਲਈ 31 ਜੁਲਾਈ ਤੱਕ ਆਨਲਾਈਨ ਅਰਜੀਆਂ ਦੀ ਮੰਗ

  • 5 ਤੋਂ 18 ਸਾਲ ਦੇ ਬੱਚੇ ਕਰ ਸਕਦੇ ਹਨ ਅਪਲਾਈ

ਮੋਗਾ, 13 ਜੂਨ 2024 – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦਿੱਤੀ।

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲੱਬਧੀ ਹਾਸਲ ਕੀਤੀ ਹੋਵੇ। ਉਹ ਹੋਣਹਾਰ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਉਹ ਇਸ ਵੱਕਾਰੀ ਪੁਰਸਕਾਰ ਲਈ ਅਪਲਾਈ ਕਰ ਸਕਦੇ ਹਨ।

ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ”ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ, ਇਸ ਲਈ ”ਭਾਰਤੀ ਬਾਲ ਕਲਿਆਣ ਪਰਿਸ਼ਦ” ਵੱਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈੱਬਸਾਇਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਪੋਰਟਲ ‘ਤੇ ਦੋ ਵਿਕਲਪ ਹਨ ਜਿਵੇਂ ਕਿ ਜਾਂ ਤਾਂ ਬਿਨੈਕਾਰ ਬੱਚਾ ਖੁਦ ਫਾਰਮ ਭਰ ਸਕਦਾ ਹੈ ਜਾਂ ਫ਼ਿਰ ਬੱਚੇ ਦੇ ਮਾਤਾ-ਪਿਤਾ/ਅਧਿਕਾਰੀ/ਅਧਿਆਪਕ ਆਦਿ ਵੀ ਬੱਚੇ ਨੂੰ ਨਾਮਜ਼ਦ ਕਰ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਰੂਤੀ ਨਵੀਂ ਤਕਨੀਕ ਨਾਲ ਲਿਆ ਰਹੀ CNG ਕਾਰਾਂ, ਪੜ੍ਹੋ ਵੇਰਵਾ

ਕੀ 2024 ਵਿੱਚ ਭਾਜਪਾ ਨੂੰ ਪੂਰਾ ਬਹੁਮਤ ਨਹੀਂ ਮਿਲਣਾ ਕਿਸੇ ਵੱਡੀ ਤਬਦੀਲੀ ਦਾ ਸੰਕੇਤ ਹੈ ?