ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਬਾਬੇ ਨਾਨਕ ਦੇ ਰੰਗ ਵਿੱਚ ਰੰਗਿਆ ਪੂਰਾ ਪੰਜਾਬ

ਅੰਮ੍ਰਿਤਸਰ, 8 ਨਵੰਬਰ 2022 – ਅੱਜ ਪੰਜਾਬ ਸਮੇਤ ਪੂਰੇ ਦੇਸ਼ ਅਤੇ ਜਿੱਥੇ ਵੀ ਸਿੱਖ ਵਸਦੇ ਹਨ ਉਨ੍ਹਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰ ਤੋਂ ਹੀ ਸੰਗਤਾਂ ਗੁਰੂ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ।

ਉਥੇ ਹੀ ਅੱਜ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ। ਅੰਮ੍ਰਿਤਸਰ ਦੇ ਗੁਰੂਘਰਾਂ ਵਿਚ ਸ਼ਰਧਾਲੂਆਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਰਿਮੰਦਰ ਸਾਹਿਬ ਵਿਖੇ ‘ਸਰੋਵਰ’ ਵਿੱਚ ਪਵਿੱਤਰ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਹੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PGI ਚੰਡੀਗੜ੍ਹ ਵਿੱਚ ਅੱਜ ਸਾਰੀਆਂ ਓਪੀਡੀਜ਼ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ

ਪੰਜਾਬ ਸਰਕਾਰ ਨੇ ‘ਕਲਗੀਧਰ ਟਰਾਂਸਪੋਰਟ ਸਹਿਕਾਰੀ ਸਭਾ ਲਿਮਟਿਡ’ ਦੀ ਰਜਿਸਟ੍ਰੇਸ਼ਨ ਕੀਤੀ ਰੱਦ