ਪ੍ਰਨੀਤ ਕੌਰ ਨਹੀਂ ਹੋਵੇਗੀ ਕਾਂਗਰਸ ਦੀ ਉਮੀਦਵਾਰ, ਉਨ੍ਹਾਂ ਨੂੰ ਪਾਰਟੀ ਤੋਂ ਕੀਤਾ ਗਿਆ ਹੈ ਸਸਪੈਂਡ – ਰਾਜਾ ਵੜਿੰਗ

ਪਟਿਆਲਾ, 24 ਜਨਵਰੀ 2024 – ਪਾਰਟੀ ਤੋਂ ਦੂਰੀ ਬਣਾ ਕੇ ਰੱਖ ਰਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਇਸ ਵਾਰ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਨਹੀਂ ਹੋਵੇਗੀ। ਇਹ ਦਾਅਵਾ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕਰਨ ਜਾਂ ਕੱਢਣ ਵਿਚ ਕੋਈ ਫਰਕ ਨਹੀਂ ਹੁੰਦਾ ਹੈ। ਉਂਜ ਉਨ੍ਹਾਂ ਕਿਹਾ ਕਿ ਪਰਨੀਤ ਕੌਰ ਸਤਿਕਾਰਯੋਗ ਹਨ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪਾਰਟੀ ਪਟਿਆਲਾ ਤੋਂ ਆਪਣਾ ਉਮੀਦਵਾਰ ਕਿਸ ਨੂੰ ਉਤਾਰ ਰਹੀ ਹੈ। ਇਸ ‘ਤੇ ਉਨ੍ਹਾਂ ਜਵਾਬ ਦਿੱਤਾ ਕਿ ਇਸ ਦਾ ਫੈਸਲਾ ਦਿੱਲੀ ਹਾਈ ਕਮਾਂਡ ਨੇ ਲੈਣਾ ਹੈ।

ਅਮਰਿੰਦਰ ਸਿੰਘ ਰਾਜਾ ਵੜਿੰਗ ਲੋਕ ਸਭਾ ਚੋਣਾਂ ਲਈ ਪਟਿਆਲਾ ਪਹੁੰਚੇ ਹੋਏ ਸਨ। ਉਨ੍ਹਾਂ ਨਾਲ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਸਮੇਤ ਸਾਰੇ ਸੀਨੀਅਰ ਆਗੂ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਸਿੱਧੂ ਦਾ ਨਾਂ ਲੈਂਦਿਆਂ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਤੋੜਨ ਵਾਲਿਆਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ। ਅਜਿਹੇ ਲੋਕਾਂ ਨੂੰ ਬਿਨਾਂ ਕਿਸੇ ਨੋਟਿਸ ਦੇ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਰਹਿੰਦਿਆਂ ਕੋਈ ਵੀ ਆਪਣੇ ਨਿੱਜੀ ਵਿਚਾਰ ਨਹੀਂ ਪ੍ਰਗਟਾ ਸਕਦਾ। ਜਿਹੜਾ ਵੀ ਆਪਣਾ ਕਾਰੋਬਾਰ ਚਲਾਉਣਾ ਚਾਹੁੰਦਾ ਹੈ, ਉਹ ਕਾਂਗਰਸ ਦੇ ਪਲੇਟਫਾਰਮ ਤੋਂ ਬਿਨਾਂ ਅਜਿਹਾ ਕਰ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਬਦੌਲਤ ਪਟਿਆਲਾ ਸਾਲ 2022 ਤੱਕ ਕਾਂਗਰਸ ਦਾ ਗੜ੍ਹ ਰਿਹਾ। ਸੰਸਦ ਮੈਂਬਰ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਜਿੱਤੀ ਹੈ। 2021 ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ।

ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪ੍ਰਨੀਤ ਕੌਰ ਨੇ ਵੀ ਕਰੀਬ ਡੇਢ ਸਾਲ ਤੋਂ ਕਾਂਗਰਸ ਪਾਰਟੀ ਤੋਂ ਦੂਰੀ ਬਣਾ ਰੱਖੀ ਹੈ। ਉਹ ਪਟਿਆਲਾ ਵਿੱਚ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੀ ਰਹੀ ਹੈ।

ਪੰਜਾਬ ਕਾਂਗਰਸ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀ ਰਣਨੀਤੀ ਬਣਾਉਣ ਵਿਚ ਲੱਗੀ ਹੋਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਫਰਵਰੀ ਵਿਚ ਪੰਜਾਬ ਆਉਣਗੇ। ਕਾਂਗਰਸ 11 ਫਰਵਰੀ ਨੂੰ ਕਨਵੈਨਸ਼ਨ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਵਿੱਚ ਸੂਬੇ ਦੇ 20 ਹਜ਼ਾਰ ਤੋਂ ਵੱਧ ਵਰਕਰ ਹਿੱਸਾ ਲੈਣਗੇ। ਕਨਵੈਨਸ਼ਨ ਲਈ ਲੁਧਿਆਣਾ ਜਾਂ ਇਸ ਦੇ ਆਸ-ਪਾਸ ਜਗ੍ਹਾ ਦੀ ਤਲਾਸ਼ ਕੀਤੀ ਜਾ ਰਹੀ ਹੈ। ਪਹਿਲੀ ਵਾਰ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

15 ਸਾਲ ਦੇ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ‘ਚ ਜਲੰਧਰ ਤੋਂ ‘ਆਪ’ ਵਿਧਾਇਕ ਬਰੀ, ਪੜ੍ਹੋ ਵੇਰਵਾ

ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਕੈਦੀ ਦੀ ਜਨਮ ਦਿਨ ਪਾਰਟੀ ਮਾਮਲਾ: 2 ਡਿਪਟੀ ਸੁਪਰਡੈਂਟ ਗ੍ਰਿਫ਼ਤਾਰ