ਚੰਡੀਗੜ੍ਹ, 23 ਜੁਲਾਈ, 2025: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਸਟ੍ਰੇਲੀਆ ਦੇ ਦੌਰੇ ‘ਤੇ ਜਾ ਰਹੇ ਹਨ। ਇਸ ਸੰਬੰਧੀ ਉਨ੍ਹਾਂ ਨੇ ਆਪਣੇ ਪੂਰੇ ਟੂਰ ਦਾ ਵੇਰਵਾ ਜਾਰੀ ਕਰ ਦਿੱਤਾ ਹੈ। ਬਾਜਵਾ 24 ਜੁਲਾਈ ਤੋਂ 4 ਅਗਸਤ, 2025 ਤੱਕ ਆਸਟ੍ਰੇਲੀਆ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਪਰਥ, ਸਿਡਨੀ, ਐਡੀਲੇਡ, ਬ੍ਰਿਸਬੇਨ ਅਤੇ ਮੈਲਬੌਰਨ ਸਮੇਤ ਕਈ ਸ਼ਹਿਰਾਂ ਦਾ ਦੌਰਾ ਕਰਨਗੇ।

ਇਸ ਸੰਬੰਧੀ ਬਾਜਵਾ ਨੇ ਖੁਦ ਫੇਸਬੁੱਕ ‘ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਜੇਕਰ ਕੋਈ ਉਨ੍ਹਾਂ ਨੂੰ ਮਿਲਣਾ ਚਾਹੁੰਦਾ ਹੈ ਜਾਂ ਕਿਸੇ ਮੁੱਦੇ ‘ਤੇ ਚਰਚਾ ਕਰਨਾ ਚਾਹੁੰਦਾ ਹੈ, ਤਾਂ ਉਹ ਹੇਠਾਂ ਦਿੱਤੇ ਨੰਬਰਾਂ ‘ਤੇ ਸਬੰਧਤ ਕੋਆਰਡੀਨੇਟਰਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਸੂਬੇ ਦੇ ਵਿਕਾਸ ਵਿੱਚ ਉਸਾਰੂ ਸੁਝਾਅ ਅਤੇ ਸਹਿਯੋਗ ਦੇਣ।

