ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀਆਂ ਤਿਆਰੀਆਂ: ਵਿੱਤ ਮੰਤਰੀ ਹਰਪਾਲ ਚੀਮਾ ਦੀ ਹੈਲਥ ਵਰਕਰ ਯੂਨੀਅਨ ਨਾਲ ਮੀਟਿੰਗ

Harpal Cheema
Harpal Cheema

ਚੰਡੀਗੜ੍ਹ, 3 ਅਗਸਤ 2022 – ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਅੱਜ ਹੈਲਥ ਵਰਕਰਾਂ ਦੀ ਯੂਨੀਅਨ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਉਨ੍ਹਾਂ ਨੂੰ ਸਰਕਾਰ ਵੱਲੋਂ ਬਣਾਏ ਜਾ ਰਹੇ ਨਿਯਮਾਂ ਅਤੇ ਸ਼ਰਤਾਂ ਤੋਂ ਜਾਣੂ ਕਰਵਾਇਆ ਜਾਵੇਗਾ। ਮੰਤਰੀ ਹਰਜੋਤ ਬੈਂਸ ਅਤੇ ਮੀਤ ਹੇਅਰ ਵੀ ਸਬ-ਕਮੇਟੀ ਦੇ ਮੈਂਬਰ ਹਨ। ਕਮੇਟੀ ਨੇ ਸਾਰੇ ਵਿਭਾਗਾਂ ਦਾ ਰਿਕਾਰਡ ਇਕੱਠਾ ਕਰ ਲਿਆ ਹੈ। ਹੁਣ ਯੂਨੀਅਨਾਂ ਨਾਲ ਮੀਟਿੰਗ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਸੂਤਰਾਂ ਅਨੁਸਾਰ ਸਬ-ਕਮੇਟੀ ਨੂੰ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਵੀ ਕੁਝ ਅੜਚਣਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੀਆਂ ਸਰਕਾਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਨਹੀਂ ਕੀਤੀ ਗਈ। ਜਿਸ ਕਾਰਨ ਉਹ ਹੁਣ ਪੱਕੇ ਹੋਣ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰ ਰਹੇ। ਸਰਕਾਰ ਉਮਰ ‘ਚ ਛੋਟ ਦੇਣ ‘ਤੇ ਵਿਚਾਰ ਕਰ ਰਹੀ ਹੈ ਪਰ ਸਰਕਾਰੀ ਸੇਵਾ ਨਿਯਮਾਂ ਦੀ ਪੂਰਤੀ ਨਾ ਹੋਣ ਕਾਰਨ ਮਾਮਲਾ ਅਦਾਲਤ ‘ਚ ਫਸ ਸਕਦਾ ਹੈ। ਇਸ ਲਈ ਪਹਿਲਾਂ ਸੰਸਥਾਵਾਂ ਨੂੰ ਇਸ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਨੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ। ਇਸ ਦੀ ਫਾਈਲ ਤਿਆਰ ਕਰਕੇ ਗਵਰਨਰ ਦਫ਼ਤਰ ਨੂੰ ਭੇਜ ਦਿੱਤੀ ਗਈ ਸੀ। ਅਦਾਲਤੀ ਕੇਸਾਂ ਕਾਰਨ ਰਾਜਪਾਲ ਨੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਸੀ। ਪਰ ਕਾਂਗਰਸ ਸਪੱਸ਼ਟੀਕਰਨ ਨਹੀਂ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਫਿਰੌਤੀ ਮੰਗਣ ਦੇ ਦੋਸ਼ ‘ਚ ਸ਼ੱਕੀ ਨੌਜਵਾਨ ਗ੍ਰਿਫਤਾਰ

ਲੜਕੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਵੀ ਕਰਨ ਦੀ ਕੋਸ਼ਿਸ਼, ਮੌਕੇ ‘ਤੇ ਹੀ ਕਾਬੂ