ਪ੍ਰਾਇਮਰੀ ਸਕੂਲ ਟੀਚਰ ਦੀ ਸੜਕ ਹਾਦਸੇ ‘ਚ ਮੌ+ਤ: ਐਕਟਿਵਾ ‘ਤੇ ਧੀ ਨਾਲ ਜਾ ਰਹੀ ਸੀ ਘਰ

ਫਿਰੋਜ਼ਪੁਰ, 5 ਮਈ 2023 – ਫਿਰੋਜ਼ਪੁਰ ਦੇ ਪਿੰਡ ਧੀਰਾ ਘਾਰਾ ‘ਚ ਇੱਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪ੍ਰਾਇਮਰੀ ਸਕੂਲ ਦੇ ਅਧਿਆਪਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਉਸ ਦੀ ਮੌਤ ਹੋ ਗਈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕਾ ਦੀ ਪਛਾਣ ਜਸਵੰਤ ਕੌਰ ਵਜੋਂ ਹੋਈ ਹੈ। ਉਸ ਦੇ ਰਿਸ਼ਤੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜਸਵੰਤ ਕੌਰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾ ਹੈ। ਉਨ੍ਹਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਜਸਵੰਤ ਕੌਰ ਐਕਟਿਵਾ ‘ਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਉਸਮਾਨਵਾਲਾ ਤੋਂ ਵਾਪਸ ਪਿੰਡ ਆ ਰਹੀ ਸੀ। ਜਦੋਂ ਉਹ ਪਿੰਡ ਬੱਗੇ ਦੇ ਪਿੱਪਲ ਨੇੜੇ ਪਹੁੰਚੀ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿੱਚ ਜਸਵੰਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਮੁਲਜ਼ਮ ਕਾਰ ਚਾਲਕ ਦੀ ਪਛਾਣ ਰੁਪਿੰਦਰ ਕੌਰ ਵਜੋਂ ਹੋਈ ਹੈ। ਪੁਲੀਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਵਿਸ ਪ੍ਰੋਵਾਈਡਰ ਦੀ ਹੱ+ਤਿਆ ਕਰਨ ਵਾਲਾ ਗ੍ਰਿਫਤਾਰ: ਰੰਜਿਸ਼ ‘ਚ ਮਾਰੀਆਂ ਗੋਲੀਆਂ, ਪਿਛਲੇ 5 ਸਾਲਾਂ ਤੋਂ ਸੀ ਦੁਸ਼ਮਣੀ

ਮਹਿਲਾ SHO ਨੂੰ ਲੱਗੀ ਗੋ+ਲੀ, ਲੁਧਿਆਣਾ ਕੀਤਾ ਗਿਆ ਰੈਫਰ