ਫਿਨਲੈਂਡ ਵਿਖੇ ਟ੍ਰੇਨਿੰਗ ਲਈ ਜਾਣਗੇ ਪ੍ਰਾਇਮਰੀ ਅਧਿਆਪਕ: ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਬੈਂਸ

  • ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ

ਚੰਡੀਗੜ੍ਹ, 4 ਅਕਤੂਬਰ 2024 – ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ’ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਦੇ ਇਛੁੱਕ 600 ਅਧਿਆਪਕ ਵਲੋਂ ਆਨਲਾਈਨ ਅਪਲਾਈ ਕੀਤਾ ਸੀ । ਇਨ੍ਹਾਂ ਅਧਿਆਪਕਾਂ ਵਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ। ਉਨ੍ਹਾਂ ਦੱਸਿਆ ਕਿ ਅਧਿਆਪਕ ਦੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੋ ਬੱਸਾਂ ਦੀ ਆਮੋ ਸਾਹਮਣੇ ਟੱਕਰ ਹੋਣ ਤੋਂ ਬਚੀ, ਇੱਕ ਜਾ ਟਕਰਾਈ ਦਰਖਤ ਨਾਲ, ਵੱਡਾਂ ਨੁਕਸਾਨ ਹੋਣ ਤੋਂ ਬਚਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ