- ਕੋਟਕਪੂਰਾ ਤੋਂ ਫਰੀਦਕੋਟ ਆ ਰਹੀ ਸੀ ਬੱਸ
ਫਰੀਦਕੋਟ, 18 ਫਰਵਰੀ 2025 – ਫਰੀਦਕੋਟ ਵਿੱਚ ਇੱਕ ਟਰੱਕ ਨਾਲ ਟੱਕਰ ਤੋਂ ਬਾਅਦ ਇੱਕ ਨਿੱਜੀ ਬੱਸ ਰੇਲਿੰਗ ਤੋੜ ਕੇ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 26 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਘਟਨਾ ਮੰਗਲਵਾਰ ਸਵੇਰੇ ਕੋਟਕਪੂਰਾ ਰੋਡ ‘ਤੇ ਵਾਪਰੀ। ਨਿਊ ਦੀਪ ਕੰਪਨੀ ਦੀ ਇਹ ਬੱਸ ਕੋਟਕਪੂਰਾ ਤੋਂ ਫਰੀਦਕੋਟ ਆ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਵਿਨੀਤ ਕੁਮਾਰ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।
ਐਸਐਸਪੀ ਪ੍ਰਗਿਆ ਜੈਨ ਨੇ ਕਿਹਾ ਕਿ 26 ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਜਾਰੀ ਹੈ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲ ਦਾ ਕੰਮ ਉਸਾਰੀ ਅਧੀਨ ਸੀ। ਸਾਡੀ ਪਹਿਲੀ ਕੋਸ਼ਿਸ਼ ਲੋਕਾਂ ਦੀਆਂ ਜਾਨਾਂ ਬਚਾਉਣ ਦੀ ਹੈ।

