ਮਾਨਸਾ, 18 ਦਸੰਬਰ, 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕਾਂ ਲਈ ਸਵੈ-ਸੁਰੱਖਿਆ ਲਈ ਬੰਦੂਕ ਦਾ ਲਾਇਸੈਂਸ ਪ੍ਰਾਪਤ ਕਰਨਾ ਆਸਾਨ ਬਣਾਇਆ ਜਾਵੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ, “ਸਰਕਾਰ ਹਰ ਕਿਸੇ ਨੂੰ ਗੰਨਮੈਨ ਨਹੀਂ ਦੇ ਸਕਦੀ। ਲੋਕਾਂ ਨੂੰ ਆਪਣੀ ਸੁਰੱਖਿਆ ਕਿਵੇਂ ਕਰਨੀ ਹੈ, ਇਹ ਸਿੱਖਣ ਦੀ ਲੋੜ ਹੈ। ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਬੰਦੂਕ ਦਾ ਲਾਇਸੈਂਸ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇ ਤਾਂ ਜੋ ਲੋਕ ਇੱਕ ਸਧਾਰਨ ਅਰਜ਼ੀ ਨਾਲ ਇੱਕ ਹਫ਼ਤੇ ਦੇ ਅੰਦਰ ਲਾਇਸੈਂਸ ਪ੍ਰਾਪਤ ਕਰ ਸਕਣ।”