ਚੰਡੀਗੜ੍ਹ, 2 ਮਈ 2022 – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ‘ਆਪ’ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਕਥਿਤ ਬਿਆਨਾਂ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਕੁਮਾਰ ‘ਤੇ ਕੇਜਰੀਵਾਲ ਦੇ ਖਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਕੁਮਾਰ ਨੇ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਜਿਸ ਬਾਰੇ ਹਾਈਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ 5 ਦਿਨ ਪਹਿਲਾਂ ਹੋਈ ਸੁਣਵਾਈ ਦੌਰਾਨ ਕੁਮਾਰ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਨੇ ਇੱਕ ਘੰਟਾ ਬਹਿਸ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਜਿਸ ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ‘ਆਪ’ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।