ਉੱਘੇ ਸਿੱਖ ਵਿਦਵਾਨ ਦਿਲਜੀਤ ਸਿੰਘ ਬੇਦੀ ਨਹੀਂ ਰਹੇ

ਅੰਮ੍ਰਿਤਸਰ, 31 ਅਗਸਤ 2025 – ਉੱਘੇ ਸਿੱਖ ਵਿਦਵਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਸਕੱਤਰ ਦਿਲਜੀਤ ਸਿੰਘ ਬੇਦੀ ਦਾ ਬੀਤੀ ਸ਼ਨੀਵਾਰ ਸ਼ਾਮ ਨੂੰ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਕਰੀਬ 65 ਵਰ੍ਹਿਆਂ ਦੇ ਸਨ ਤੇ ਕੁਝ ਸਮੇਂ ਤੋਂ ਦਿਲ ਦੇ ਰੋਗ ਤੋਂ ਪੀੜਤ ਸਨ।

ਦਿਲਜੀਤ ਸਿੰਘ ਬੇਦੀ ਅੰਮ੍ਰਿਤਸਰ ਦੇ ਅਮਨ ਹਸਪਤਾਲ ਵਿਖੇ ਦਾਖ਼ਲ ਸਨ। ਜਿੱਥੇ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ। ਦਿਲਜੀਤ ਸਿੰਘ ਬੇਦੀ ਦਾ ਅੰਤਿਮ ਸਸਕਾਰ ਅੱਜ (31/8/2025) 2 ਵਜੇ ਕੀਤਾ ਜਾਵੇਗਾ।

ਦਿਲਜੀਤ ਸਿੰਘ ਬੇਦੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਮੇਤ ਹੋਰ ਪੰਥਕ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ

ਅਮਰੀਕਾ ਦੇ ਟੈਰਿਫ ਕਾਰਨ ਪੰਜਾਬ ਨੂੰ 30,000 ਕਰੋੜ ਰੁਪਏ ਦਾ ਨੁਕਸਾਨ