- 13 ਹੋਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਕੀਤੀ ਜਾ ਰਹੀ ਹੈ ਤਿਆਰੀ
ਗੁਰਦਾਸਪੁਰ, 7 ਸਤੰਬਰ 2023 – ਪੰਜਾਬ ਪੁਲਿਸ ਦੀ ਸੂਬੇ ਭਰ ਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਛੇੜੀ ਗਈ ਹੈ ਅਤੇ ਇਸ ਪੁਲਿਸ ਕਾਰਵਾਈ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਲੋ 3 ਨਸ਼ਾ ਤਸਕਰਾਂ ਦੀ ਪ੍ਰਾਪਟੀ ਸੀਲ ਕੀਤੀ ਗਈ ਹੈ ਅਤੇ ਉਸਦੇ ਨਾਲ ਹੀ ਹੋਰਨਾਂ ਨਸ਼ਾ ਤਸਕਰਾਂ ਖਿਲਾਫ ਵੀ ਇਹੀ ਕਾਰਵਾਈ ਦੀ ਕਾਨੂੰਨੀ ਪ੍ਰਕ੍ਰਿਆ ਜਾਰੀ ਹੈ। ਇਹ ਜਾਣਕਾਰੀ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਚੰਦਰ ਓਮ ਪ੍ਰਕਾਸ਼ ਵਲੋਂ ਪ੍ਰੈਸ ਕਾਂਨਫਰੰਸ ਰਾਹੀਂ ਦਿੱਤੀ ਗਈ ਹੈ।
ਐਸਐਸਪੀ ਗੁਰਦਾਸਪੁਰ ਦਮਾਯਾ ਹਰੀਸ਼ ਚੰਦਰ ਵਲੋਂ ਅੱਜ ਪ੍ਰੈਸ ਕਾਨਫਰੰਸ ਕਰ ਦੱਸਿਆ ਗਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਤਿੰਨ ਨਸ਼ਾ ਤਸਕਰਾਂ ਦੇ ਖਿਲਾਫ ਇਕ ਵੱਖ ਤਰ੍ਹਾਂ ਦੀ ਕਾਰਵਾਈ ਕਰਦੇ ਹੋਏ ਉਹਨਾਂ ਦੀ 52 ਲੱਖ 18 ਹਜ਼ਾਰ 204 ਰੁਪਏ ਦੀ ਪ੍ਰਾਪਰਟੀ ਅਟੈਚ ਕੀਤੀ ਹੈ। ਉਥੇ ਹੀ ਐਸਐਸਪੀ ਗੁਰਦਾਸਪੁਰ ਨੇ ਦੱਸਿਆ ਕਿ ਐਸੀ ਸਖਤ ਕਾਰਵਾਈ ਗੁਰਦਾਸਪੁਰ ਚ ਪਹਿਲੀ ਵਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਮਕਸਦ ਹੈ ਕਿ ਨਸ਼ੇ ਤਸਕਰੀ ਤੇ ਠੱਲ ਪਾਈ ਜਾਵੇ। ਪੁਲਿਸ ਅਧਕਾਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕਰਕੇ 13 ਹੋਰ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਅਟੈਚ ਦੀ ਕੀਤੀ ਜਾ ਰਹੀ ਹੈ।