ਮਾਨਸਾ, 3 ਜੂਨ 2022 – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਪ੍ਰਗਟ ਕਰਨ ਲਈ ਮੂਸਾ ਪਿੰਡ ਆਉਣਾ ਸੀ। ਪਰੰਤੂ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਭਗਵੰਤ ਮਾਨ ਦਾ ਵਿਰੋਧ ਕੀਤਾ। ਲੋਕਾਂ ਦਾ ਦੋਸ਼ ਹੈ ਕਿ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਸੁਰੱਖਿਆ ਈ ਸਖ਼ਤ ਕਰ ਦਿੱਤੀ ਗਈ ਕਿ ਲੋਕਾਂ ਨੂੰ ਪੰਡ ਅੰਦਰ ਵੜਨ ਨਹੀਂ ਦੱਤਾ ਜਾ ਰਹਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 8 ਵਜੇ ਪਹੁੰਚਣਾ ਸੀ ਪਰ ਮੂਸੇ ਪਿੰਡ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਵਿੱਚ ਦੇਰੀ ਹੋ ਰਹੀ ਹੈ। ਇਸ ਤੋਂ ਪਹਿਲਾਂ ਪਿੰਡ ਮੂਸੇ ਵਿਖੇ ਪੁੱਜੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੁਲੀਸ ਦੀ ਸੁਰੱਖਿਆ ਤੋਂ ਦੁਖੀ ਪਿੰਡ ਵਾਸੀਆਂ ਨੇ ਉਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇੱਥੋਂ ਤੱਕ ਕਿ ਗ੍ਰੰਥੀ ਸਿੰਘ ਨੂੰ ਪਿੰਡ ਅੰਦਰ ਨਹੀਂ ਵੜਨ ਦਿੱਤਾ ਗਿਆ। ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਵਾਪਸ ਮੁੜਨਾ ਪਿਆ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਭਗਵੰਤ ਮਾਨ ਦਾ ਦੌਰਾ ਰੱਦ ਹੋ ਸਕਦਾ ਹੈ। ਵਿਧਾਇਕ ਨੇ ਹੱਥ ਜੋੜ ਕੇ ਲੋਕਾਂ ਤੋਂ ਮੁਆਫੀ ਮੰਗੀ। ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮਾਨ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਸੀ। ਹਾਲਾਂਕਿ ਕਤਲ ਦੇ ਸਮੇਂ ਮੂਸੇਵਾਲਾ ਦਾ ਕੋਈ ਵੀ ਗੰਨਮੈਨ ਨਾਲ ਨਹੀਂ ਸੀ। ਇਸ ਸਬੰਧੀ ਪਰਿਵਾਰ ਅੰਦਰ ਵੀ ਸਰਕਾਰ ਪ੍ਰਤੀ ਨਾਰਾਜ਼ਗੀ ਹੈ।