ਪੰਜਾਬ ‘ਚ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਖਿਲਾਫ ਵਿਰੋਧ ਪ੍ਰਦਰਸ਼ਨ: ਸਿਨੇਮਾ ਹਾਲਾਂ ਦੇ ਬਾਹਰ ਸਿੱਖ ਸੰਗਠਨਾਂ ਦਾ ਪ੍ਰਦਰਸ਼ਨ, ਸਿਨੇਮਾਘਰਾਂ ਨੇ ਸ਼ੋਅ ਰੋਕੇ

ਚੰਡੀਗੜ੍ਹ, 17 ਜਨਵਰੀ 2025 – ਬਾਲੀਵੁੱਡ ਅਦਾਕਾਰ ਅਤੇ ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਅੱਜ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਸਿੱਖ ਸੰਗਠਨ ਇਸ ਫਿਲਮ ਦਾ ਵਿਰੋਧ ਕਰ ਰਹੇ ਹਨ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਦੇ ਸਿਨੇਮਾ ਹਾਲਾਂ ਦੇ ਬਾਹਰ ਸਿੱਖ ਸੰਗਠਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ। ਉਨ੍ਹਾਂ ਦੇ ਹੱਥਾਂ ਵਿੱਚ ਕਾਲੇ ਝੰਡੇ ਹਨ। ਇੱਥੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।

ਫਿਲਹਾਲ ਪੰਜਾਬ ‘ਚ ਇਹ ਫਿਲਮ ਇਸ ਵੇਲੇ ਕਿਤੇ ਵੀ ਨਹੀਂ ਦਿਖਾਈ ਜਾ ਰਹੀ ਹੈ। ਸ਼ੋਅ ਬੰਦ ਕਰ ਦਿੱਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫਿਲਮ ‘ਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।

ਸ਼੍ਰੋਮਣੀ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਵੀਰਵਾਰ (17 ਜਨਵਰੀ) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਫਿਲਮ ਸਬੰਧੀ ਇੱਕ ਪੱਤਰ ਲਿਖਿਆ ਸੀ। ਉਨ੍ਹਾਂ ਮੰਗ ਕੀਤੀ ਸੀ ਕਿ ਪੰਜਾਬ ਵਿੱਚ ‘ਐਮਰਜੈਂਸੀ’ ‘ਤੇ ਪਾਬੰਦੀ ਲਗਾਈ ਜਾਵੇ। ਧਾਮੀ ਨੇ ਕਿਹਾ ਸੀ ਕਿ ਫਿਲਮ ਵਿੱਚ 1975 ਦੀ ਐਮਰਜੈਂਸੀ ਦੌਰਾਨ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਜਿਸ ਤਰ੍ਹਾਂ ਦਿਖਾਇਆ ਗਿਆ ਹੈ, ਉਹ ਇਤਿਹਾਸਕ ਤੱਥਾਂ ਨਾਲ ਮੇਲ ਨਹੀਂ ਖਾਂਦਾ ਅਤੇ ਸਿੱਖਾਂ ਦੀ ਤਸਵੀਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਧਾਮੀ ਨੇ ਇਹ ਵੀ ਦੋਸ਼ ਲਗਾਇਆ ਕਿ ਫਿਲਮ ਵਿੱਚ ਸਿੱਖਾਂ ਨੂੰ ਨਕਾਰਾਤਮਕ ਰੂਪ ਵਿੱਚ ਦਰਸਾਇਆ ਗਿਆ ਹੈ, ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਇਤਿਹਾਸਕ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ ਅਤੇ ਪੰਜਾਬ ਵਿੱਚ ਇਸ ਫਿਲਮ ਦੀ ਰਿਲੀਜ਼ ਨੂੰ ਰੋਕੇ।

ਕੰਗਨਾ ਰਣੌਤ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਫਿਲਮ ਵਿੱਚ ਸਿੱਖ ਭਾਈਚਾਰੇ ਵਿਰੁੱਧ ਕੋਈ ਅਪਮਾਨਜਨਕ ਬਿਆਨ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਇਤਿਹਾਸਕ ਤੱਥਾਂ ‘ਤੇ ਅਧਾਰਤ ਹੈ ਅਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਹੇਠ ਦੇਸ਼ ਵਿੱਚ ਲਗਾਈ ਗਈ ਐਮਰਜੈਂਸੀ ਦੌਰਾਨ ਸੱਚਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਫਿਲਮ ਦੇ ਪਹਿਲੇ ਟ੍ਰੇਲਰ ਵਿੱਚ ਪੰਜਾਬ ਵਿੱਚ ਅੱਤਵਾਦ ਦੇ ਦੌਰ ਦੇ ਨਾਲ-ਨਾਲ ਬੰਗਲਾਦੇਸ਼ ਦੀ ਆਜ਼ਾਦੀ ਦੇ ਦੌਰ ਨੂੰ ਦਿਖਾਇਆ ਗਿਆ ਸੀ। ਜਿਸ ਕਾਰਨ ਇਸ ਫਿਲਮ ਨੂੰ ਬੰਗਲਾਦੇਸ਼ ਵਿੱਚ ਬੈਨ ਕਰ ਦਿੱਤਾ ਗਿਆ ਹੈ। ਨਵੇਂ ਟ੍ਰੇਲਰ ਵਿੱਚ ਅੱਤਵਾਦ, ਬਲੂ ਸਟਾਰ ਆਪ੍ਰੇਸ਼ਨ ਅਤੇ ਜਰਨੈਲ ਸਿੰਘ ਭਿੰਡਰਾਂਵਾਲਾ ਬਾਰੇ ਕੋਈ ਦ੍ਰਿਸ਼ ਨਹੀਂ ਦਿਖਾਇਆ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਜਾਰੀ: 23 ਜਨਵਰੀ ਨੂੰ ਹੋਵੇਗਾ ਰਿਲੀਜ਼

ਛੱਤੀਸਗੜ੍ਹ ਵਿੱਚ 10-12 ਨਕਸਲੀਆਂ ਦੇ ਐਨਕਾਊਂਟਰ ਦੀ ਖ਼ਬਰ: 1500 ਜਵਾਨਾਂ ਨੇ ਪੁਜਾਰੀ ਕਾਂਕੇਰ ਦੇ ਜੰਗਲ ਨੂੰ ਘੇਰਿਆ