PSPCL ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਜੁਰਮਾਨਾ ਕੀਤਾ

ਪਟਿਆਲਾ, 24 ਜੂਨ 2023 – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਪੀ.ਐਸ.ਪੀ.ਸੀ.ਐਲ. ਨੇ ਬਿਜਲੀ ਦੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।

ਬੁਲਾਰੇ ਨੇ ਦੱਸਿਆ ਹੈ ਕਿ ਪੀ.ਐਸ.ਪੀ.ਸੀ.ਐਲ ਦੇ ਇਨਫੋਰਸਮੈਂਟ ਵਿੰਗ ਦੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਟੀਮਾਂ ਨੇ ਪੁਲਿਸ ਦੇ ਨਾਲ ਸਾਂਝੇ ਤੌਰ ਤੇ ਵੱਖ-ਵੱਖ ਖੇਤਰਾਂ ਵਿੱਚ 683 ਬਿਜਲੀ ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸਾਂਝੀ ਛਾਪੇ-ਮਾਰੀ ਦੌਰਾਨ ਪਟਿਆਲਾ ਸਰਕਲ ਅਧੀਨ ਪੈਂਂਦੇ ਸਮਰਾਲਾ ਦਿਹਾਤੀ ਅਤੇ ਖਮਾਣੋਂ ਖੇਤਰਾਂ ਵਿੱਚ 247 ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਚੈਕਿੰਗ ਕੀਤੀ ਗਈ ਹੈ।

ਇੰਨਫੋਰਸਮੈਂਟ ਟੀਮਾਂ ਨੇ ਅੰਮ੍ਰਿਤਸਰ ਸਰਕਲ ਅਧੀਨ ਪੈਂਦੇ ਵਿਸ਼ਾਲ ਨਗਰ ਅਤੇ ਗੁਰੂ ਰਾਮਦਾਸ ਨਗਰ ( ਪੱਟੀ ਸ਼ਹਿਰ) ਦੇ 158 ਬਿਜਲੀ ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ। ਬੁਲਾਰੇ ਨੇ ਇਹ ਵੀ ਦੱਸਿਆ ਕਿ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੇ ਬਠਿੰਡਾ ਸਰਕਲ ਅਧੀਨ ਪੈਂਦੇ ਰਾਮਾ ਮੰਡੀ, ਖੂਹਲਾ ਸਰਵਰ, ਤਲਵੰਡੀ ਭਾਈ, ਤਲਵੰਡੀ ਸਾਬੋ ਅਤੇ ਜ਼ੀਰਾ ਦੇ ਖੇਤਰਾਂ ਵਿੱਚ ਪੈਂਦੇ 121 ਖਪਤਕਾਰਾਂ ਦੇ ਅਹਾਤਿਆਂ ਵਿੱਚ ਚੈਕਿੰਗ ਕੀਤੀ ਹੈ ਅਤੇ ਬਿਜਲੀ ਦੇ 10 ਮੀਟਰ ਜਾਂਚ ਲਈ ਭੇਜੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨਫੋਰਸਮੈਂਟ ਟੀਮਾਂ ਨੇ ਲੁਧਿਆਣਾ ਸਰਕਲ ਅਧੀਨ ਪੈਂਦੇ ਸ਼ਹਿਰ ਅਹਿਮਦਗੜ੍ਹ ਅਤੇ ਅਹਿਮਦਗੜ੍ਹ ਦਿਹਾਤੀ ਦੇ 64 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ।

ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 ‘ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਬਨਿਟ ਮੰਤਰੀ ਬਲਜੀਤ ਕੌਰ ਦੀ ਅਫ਼ਸਰਾਂ ਨੂੰ ਦੋ ਟੁੱਕ, ਕਿਹਾ ਜਨਤਕ ਮਸਲਿਆਂ ਦਾ ਕਰੋ ਸਮਾਂਬੱਧ ਹੱਲ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਵੈਟਨਰੀ ਯੂਨੀਵਰਸਿਟੀ ਦਾ ਕੀਤਾ ਪਲੇਠਾ ਦੌਰਾ