PU ਦੇ ਵਿਦਿਆਰਥੀ ਆਗੂਆਂ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

  • ‘ਆਪ’ ਵਿਦਿਆਰਥੀ ਵਿੰਗ ਨੂੰ ਜਿੱਤ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ, 23 ਅਕਤੂਬਰ 2022 – ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਸਵੇਰੇ ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਚੋਣਾਂ ‘ਚ ਇਤਿਹਾਸਕ ਜਿੱਤ ਹਾਸਲ ਕਰਨ ਵਾਲੀ ‘ਆਪ’ ਦੀ ਵਿਦਿਆਰਥੀ ਵਿੰਗ ਛਤਰ ਯੁਵਾ ਸੰਘਰਸ਼ ਸਮਿਤੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਦੇ ਨਵੇਂ ਪ੍ਰਧਾਨ ਆਯੂਸ਼ ਖਟਕੜ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਵਿਧਾਇਕ ਗੋਲਡੀ ਵੀ ਮੌਜੂਦ ਸਨ।

ਪੀਯੂ ਚੋਣਾਂ ਵਿੱਚ ਐਸਵਾਈਐਸਐਸ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕੋਰ ਕਮੇਟੀ ਦੇ ਮੈਂਬਰ ਅਮਿਤ ਢਾਂਡਾ, ਸੁਮਿਤ ਨੇ ਮੁੱਖ ਮੰਤਰੀ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ। ਪੀਯੂ ਸਟੂਡੈਂਟ ਕੌਂਸਲ ਵਿੱਚ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨਾਲ ਆਯੂਸ਼ ਖਟਕੜ ਦੀ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਉਹ 18 ਅਕਤੂਬਰ ਨੂੰ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਸ ਕਟਰ ਨਾਲ ATM ਕੱਟ ਰਹੇ 2 ਜਣੇ PCR ਟੀਮ ਨੇ ਰੰਗੇ ਹੱਥੀਂ ਫੜੇ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖ਼ੂਨਦਾਨੀਆਂ ਨਾਲ ਮਨਾਇਆ ਆਪਣਾ ਜਨਮ ਦਿਨ